21.8 C
Toronto
Sunday, October 5, 2025
spot_img
Homeਪੰਜਾਬਜਸਵੰਤ ਦੇ ਵਾਰਸਾਂ ਨੂੰ ਮੁਆਵਜ਼ਾ ਤੇ ਨੌਕਰੀ

ਜਸਵੰਤ ਦੇ ਵਾਰਸਾਂ ਨੂੰ ਮੁਆਵਜ਼ਾ ਤੇ ਨੌਕਰੀ

ਜਲੰਧਰ : ਫ਼ਗਵਾੜਾ ਹਿੰਸਾ ਵਿੱਚ ਮਾਰੇ ਗਏ ਨੌਜਵਾਨ ਜਸਵੰਤ ਉਰਫ਼ ਬੌਬੀ ਦੇ ਪਰਿਵਾਰ ਨੂੰ ਸਰਕਾਰ ਨੇ ਪੰਜ ਲੱਖ ਰੁਪਏ ਦਾ ਮੁਆਵਜ਼ਾ ਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਕਪੂਰਥਲਾ ਦੇ ਡਿਪਟੀ ਕਮਿਸ਼ਨਰ ਮੁਹੰਮਦ ਤੈਯਬ ਨੇ ਮ੍ਰਿਤਕ ਨੌਜਵਾਨ ਦੀ ਮਾਤਾ ਨੂੰ ਮੁਆਵਜ਼ਾ ਰਾਸ਼ੀ ਦਾ ਚੈੱਕ ਸੌਂਪਿਆ। ਬੌਬੀ 13 ਅਪ੍ਰੈਲ ਨੂੰ ਦਲਿਤ ਭਾਈਚਾਰੇ ਤੇ ਸ਼ਿਵ ਸੈਨਿਕਾਂ ਵਿਚਾਲੇ ਝਗੜੇ ਵਿੱਚ ਗੋਲੀ ਲੱਗਣ ਨਾਲ ਗੰਭੀਰ ਜ਼ਖਮੀ ਹੋ ਗਿਆ ਸੀ ਤੇ ਉਸ ਦੀ ਮੌਤ ਹੋ ਗਈ ਸੀ।
ਜ਼ਿਕਰਯੋਗ 3 ਅਪ੍ਰੈਲ ਦੀ ਰਾਤ ਫ਼ਗਵਾੜਾ ਦੇ ਗੌਲ ਚੌਕ ਵਿੱਚ ਡਾ. ਬੀ.ਆਰ. ਅੰਬੇਦਕਰ ਦੇ ਨਾਂ ਦਾ ਬੋਰਡ ਲਾ ਰਹੇ ਦਲਿਤਾਂ ਨਾਲ ਸ਼ਿਵ ਸੈਨਿਕਾਂ ਦਾ ਝਗੜਾ ਹੋ ਗਿਆ ਸੀ। ਇਸ ਦੌਰਾਨ ਗੋਲੀਆਂ ਲੱਗਣ ਨਾਲ ਦੋ ਨੌਜਵਾਨ ਜ਼ਖਮੀ ਹੋ ਗਏ ਸੀ। 19 ਸਾਲ ਦੇ ਬੌਬੀ ਦੇ ਸਿਰ ਵਿੱਚ ਗੋਲੀ ਲੱਗੀ ਸੀ, ਜੋ ਉਸ ਲਈ ਘਾਤਕ ਸਿੱਧ ਹੋਈ।

RELATED ARTICLES
POPULAR POSTS