Breaking News
Home / ਪੰਜਾਬ / ਕੈਪਟਨ ਅਧਿਕਾਰੀਆਂ ਦਾ ਪੱਖ ਪੂਰਨ ਦੀ ਥਾਂ ਸਿੱਖ ਇਤਿਹਾਸ ਨਾਲ ਖੜ੍ਹਨ : ਬਾਦਲ

ਕੈਪਟਨ ਅਧਿਕਾਰੀਆਂ ਦਾ ਪੱਖ ਪੂਰਨ ਦੀ ਥਾਂ ਸਿੱਖ ਇਤਿਹਾਸ ਨਾਲ ਖੜ੍ਹਨ : ਬਾਦਲ

ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਜਿਹਾ ਦਾਅਵਾ ਕਰਕੇ ਝੂਠ ਬੋਲ ਰਹੇ ਹਨ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 12ਵੀਂ ਕਲਾਸ ਦੀਆਂ ਕਿਤਾਬਾਂ ਵਿਚੋਂ ਸਿੱਖ ਇਤਿਹਾਸ ਨੂੰ ਮਨਫ਼ੀ ਕਰਨ ਦਾ ਫੈਸਲਾ ਅਕਾਲੀ-ਭਾਜਪਾ ਕਾਰਜਕਾਲ ਦੌਰਾਨ 2013 ਵਿਚ ਲਿਆ ਗਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਸਿੱਖ ਇਤਿਹਾਸ ਬਾਰੇ ਸਾਰੇ ਚੈਪਟਰ ਜਿਹੜੇ ਹੁਣ ਕੱਢ ਦਿੱਤੇ ਗਏ ਹਨ, ਅਕਾਲੀ-ਭਾਜਪਾ ਸਰਕਾਰ ਦੇ 2013 ਤੋਂ 2017 ਤੱਕ ਦੇ ਸਮੁੱਚੇ ਕਾਰਜਕਾਲ ਦੌਰਾਨ, ਲਗਾਤਾਰ ਪੜ੍ਹਾਏ ਜਾਂਦੇ ਰਹੇ ਹਨ। ਉਨ੍ਹਾਂ ਕਿਹਾ ਕਿ 12ਵੀਂ ਕਲਾਸ ਦੀਆਂ ਗੁਰੂ ਸਾਹਿਬਾਨ ਅਤੇ ਪੰਜਾਬ ਦੇ ਇਤਿਹਾਸ ਬਾਰੇ ਚੈਪਟਰਾਂ ਤੋਂ ਸੱਖਣੀਆਂ ਨਵੀਆਂ ਕਿਤਾਬਾਂ ਨੂੰ ਕਿਉਂ ਛਾਪਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ 2013 ਵਿਚ ਸਿੱਖ ਇਤਿਹਾਸ ਨੂੰ 12ਵੀਂ ਕਲਾਸ ਦੀਆਂ ਕਿਤਾਬਾਂ ‘ਚੋਂ ਬਾਹਰ ਕੱਢਣਾ ਚਾਹੁੰਦੇ ਸੀ ਤਾਂ ਫਿਰ ਇਹ ਚੈਪਟਰ 2017 ਤਕ ਕਿਉਂ ਪੜ੍ਹਾਏ ਜਾ ਰਹੇ ਸਨ? ਉਨ੍ਹਾਂ ਕਿਹਾ ਕਿ ਕੈਪਟਨ ਨੂੰ ਆਪਣੇ ਅਧਿਕਾਰੀਆਂ ਦਾ ਪੱਖ ਪੂਰਨ ਦੀ ਥਾਂ ਸਿੱਖ ਇਤਿਹਾਸ ਨਾਲ ਖੜ੍ਹਨਾ ਚਾਹੀਦਾ ਸੀ ਅਤੇ ਇਸ ਸਮੁੱਚੀ ਘਟਨਾ ਦੀ ਸੁਤੰਤਰ ਜਾਂਚ ਦਾ ਹੁਕਮ ਦੇਣਾ ਚਾਹੀਦਾ ਸੀ।

Check Also

ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨੇ ਸੰਸਦ ਭਵਨ ਦੇ ਬਾਹਰ ਕੀਤਾ ਵਿਰੋਧ ਪ੍ਰਦਰਸ਼ਨ

ਕਿਹਾ : ਸਰਕਾਰ ਕਿਸਾਨਾਂ ਦੀਆਂ ਫਸਲਾਂ ਖਰੀਦਣ ’ਚ ਜਾਣ ਬੁੱਝ ਕੇ ਕਰ ਰਹੀ ਹੈ ਦੇਰੀ …