16.5 C
Toronto
Sunday, July 12, 2026
spot_img
Homeਭਾਰਤਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ 'ਤੇ ਸਾਧਿਆ ਸਿਆਸੀ ਨਿਸ਼ਾਨਾ

ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ‘ਤੇ ਸਾਧਿਆ ਸਿਆਸੀ ਨਿਸ਼ਾਨਾ

ਕਿਹਾ, ਨੌਕਰੀਆਂ ਦੇ ਮਾਮਲੇ ਵਿਚ ਮੋਦੀ ਨੇ ਝੂਠ ਬੋਲਿਆ
ਬੈਂਗਲੁਰੂ/ਬਿਊਰੋ ਨਿਊਜ਼
ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਰਨਾਟਕ ਵਿਚ ਪ੍ਰਧਾਨ ਮੰਤਰੀ ਮੋਦੀ ‘ਤੇ ਵੱਡਾ ਸਿਆਸੀ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੋਦੀ ਦਾ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਵਾਲਾ ਨਾਅਰਾ ਬਦਲ ਗਿਆ ਹੈ, ਇਸ ਸਥਾਨ ‘ਤੇ ‘ਬੇਟੀ ਬਚਾਓ ਭਾਜਪਾ ਦੇ ਵਿਧਾਇਕਾਂ ਤੋਂ’ ਬਣ ਗਿਆ ਹੈ। ਕਰਨਾਟਕ ਦੇ ਕਲਗੀ ਵਿਚ ਇਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਰਾਹੁਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਕਠੂਆ ਕਾਂਡ ‘ਤੇ ਇਕ ਵੀ ਸ਼ਬਦ ਨਹੀਂ ਬੋਲਿਆ। ਭਾਜਪਾ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਯੇਦੀਯੁਰਪਾ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਹ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਜੇਲ੍ਹ ਜਾ ਚੁੱਕੇ ਹਨ। ਰਾਹੁਲ ਨੇ ਕਿਹਾ ਕਿ ਉਹ ਕਦੀ ਵੀ ਕਿਸੇ ‘ਤੇ ਨਿੱਜੀ ਹਮਲਾ ਨਹੀਂ ਕਰਦੇ। ਉਹ ਪ੍ਰਧਾਨ ਮੰਤਰੀ ਅਹੁਦੇ ਦਾ ਸਤਿਕਾਰ ਕਰਦੇ ਹਨ। ਇਸ ਲਈ ਮੋਦੀ ਉਨ੍ਹਾਂ ਬਾਰੇ ਕੁੱਝ ਵੀ ਬੋਲਣ, ਉਹ ਕੁੱਝ ਨਹੀਂ ਕਹਿਣਗੇ ਪਰ ਉਹ ਮੋਦੀ ਨੂੰ ਦਲਿਤਾਂ, ਮਹਿਲਾਵਾਂ, ਭ੍ਰਿਸ਼ਟਾਚਾਰ ਤੇ ਕਿਸਾਨਾਂ ਦੇ ਮੁੱਦਿਆਂ ‘ਤੇ ਸਵਾਲ ਜ਼ਰੂਰ ਪੁੱਛਣਗੇ। ਰਾਹੁਲ ਨੇ ਕਿਹਾ ਕਿ ਨੌਕਰੀਆਂ ਦੇ ਮੁੱਦੇ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਝੂਠ ਬੋਲਿਆ ਹੈ।

RELATED ARTICLES
POPULAR POSTS