12 ਮਈ ਨੂੰ ਪੈਣਗੀਆਂ ਵੋਟਾਂ ਅਤੇ 15 ਮਈ ਨੂੰ ਆਉਣਗੇ ਨਤੀਜੇ
ਬੰਗਲੌਰ/ਬਿਊਰੋ ਨਿਊਜ਼
ਕਾਂਗਰਸ ਤੋਂ ਬਾਅਦ ਭਾਜਪਾ ਨੇ ਵੀ ਕਰਨਾਟਕ ਚੋਣਾਂ ਲਈ ਕਿਸਾਨਾਂ, ਨੌਜਵਾਨਾਂ ਅਤੇ ਮਹਿਲਾਵਾਂ ਨੂੰ ਲਾਲਚ ਦੇਣ ਵਾਲਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਹੈ। ਦੋਵੇਂ ਪਾਰਟੀਆਂ ਦੇ ਚੋਣ ਮਨੋਰਥ ਪੱਤਰ ਵਿਚ ਘੱਟ ਤੋਂ ਘੱਟ ਸੱਤ ਮੁੱਦੇ ਅਜਿਹੇ ਹਨ, ਜਿਨ੍ਹਾਂ ਵਿਚ ਇਕੋ ਜਿਹੇ ਵਾਅਦੇ ਕੀਤੇ ਗਏ ਹਨ। ਜਿਵੇਂ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨਾਂ ਦਾ ਫਸਲੀ ਕਰਜ਼ਾ ਮੁਆਫ ਕਰਨ ਦੀ ਗੱਲ ਕਹੀ ਹੈ। ਪਿਛਲੇ ਹਫਤੇ ਕਾਂਗਰਸ ਨੇ ਵੀ ਆਪਣੇ ਚੋਣ ਮਨੋਰਥ ਪੱਤਰ ਵਿਚ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਵਾਅਦਾ ਕੀਤਾ ਸੀ। ਕਾਂਗਰਸ ਨੇ ਕਰਜ਼ਾ ਮਾਫੀ ‘ਤੇ ਖੁਦ ਤਾਂ ਐਲਾਨ ਨਹੀਂ ਕੀਤਾ, ਪਰ ਰਾਹੁਲ ਗਾਂਧੀ ਲਗਾਤਰ ਨਰਿੰਦਰ ਮੋਦੀ ਕੋਲੋਂ ਕਿਸਾਨਾਂ ਦੀ ਕਰਜ਼ਾ ਮਾਫੀ ਸਬੰਧੀ ਸਵਾਲ ਪੁੱਛ ਰਹੇ ਸਨ। ਕਾਂਗਰਸ ਨੇ ਜਿੱਥੇ ਕਰਨਾਟਕ ਦੇ ਨੌਜਵਾਨਾਂ ਨੂੰ ਮੁਫਤ ਸਮਾਰਟ ਫੋਨ ਦੇਣ ਦਾ ਵਾਅਦਾ ਕੀਤਾ, ਉਥੇ ਭਾਜਪਾ ਗਰੀਬ ਮਹਿਲਾਵਾਂ ਨੂੰ ਮੁਫਤ ਸਮਾਰਟਫੋਨ ਦੇਣ ਦੀ ਗੱਲ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਕਰਨਾਟਕ ਵਿਚ 12 ਮਈ ਨੂੰ ਵੋਟਾਂ ਪੈਣਗੀਆਂ ਅਤੇ ਨਤੀਜੇ 15 ਮਈ ਨੂੰ ਆਉਣੇ ਹਨ।
Check Also
ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ
ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …