Breaking News
Home / ਪੰਜਾਬ / ਪੰਜਾਬ ‘ਚ ਬਲਦਾਂ ਦੀਆਂ ਦੌੜਾਂ ਮੁੜ ਸ਼ੁਰੂ ਕਰਵਾਉਣ ਲਈ ਹੋ ਰਹੀ ਹੈ ਵਿਚਾਰ

ਪੰਜਾਬ ‘ਚ ਬਲਦਾਂ ਦੀਆਂ ਦੌੜਾਂ ਮੁੜ ਸ਼ੁਰੂ ਕਰਵਾਉਣ ਲਈ ਹੋ ਰਹੀ ਹੈ ਵਿਚਾਰ

ਪੰਜਾਬ ਦੀ ਖੇਡ ਨੀਤੀ ਨੂੰ ਬਦਲਣ ਦੀ ਲੋੜ : ਗੁਰਮੀਤ ਸੋਢੀ
ਚੰਡੀਗੜ੍ਹ/ਬਿਊਰੋ ਨਿਊਜ਼
ਖੇਡ ਮੰਤਰੀ ਰਾਣਾ ਗੁਰਮੀਤ ਸੋਢੀ ਨੇ ਕਿਹਾ ਹੈ ਕਿ ਪੰਜਾਬ ਵਿੱਚ ਬਲਦਾਂ ਦੀਆਂ ਦੌੜਾਂ ਮੁੜ ਸ਼ੁਰੂ ਹੋਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰ ਬਲਦਾਂ ਦੀਆਂ ਦੌੜਾਂ ਕਰਵਾਉਣ ਲਈ ਵਿਸ਼ੇਸ਼ ਮਾਤਾ ਲਿਆਵੇਗੀ। ਇਸ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵੀ ਚਰਚਾ ਹੋ ਰਹੀ ਹੈ।
ਗੁਰਮੀਤ ਸੋਢੀ ਨੇ ਕਿਹਾ ਕਿ ਪੰਜਾਬ ਦੀ ਖੇਡ ਨੀਤੀ ਨੂੰ ਬਦਲਣ ਦੀ ਲੋੜ ਹੈ। ਪੰਜਾਬ ਵਿਚ ਖੇਡਾਂ ਬਾਰੇ ਜੋ ਸਥਿਤੀ ਹੈ, ਉਹ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਹੋਈਆਂ ਕਾਮਨਵੈਲਥ ਖੇਡਾਂ ਵਿਚ ਪੰਜਾਬ ਦੇ ਖਿਡਾਰੀ ਸ਼ਾਮਲ ਸਨ, ਜਿਨ੍ਹਾਂ ਨੇ ਪੰਜਾਬ ਦੀ ਝੋਲੀ ਸਿਰਫ 4 ਤਮਗੇ ਪਾਏ ਸਨ। ਉਨ੍ਹਾਂ ਕਿਹਾ ਕਿ ਜਿਹੜੇ ਖਿਡਾਰੀ ਤਮਗੇ ਜਿੱਤ ਕੇ ਆਏ ਹਨ, ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਹਾਈ ਟ੍ਰੇਨਿੰਗ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਇਨ੍ਹਾਂ ਖਿਡਾਰੀਆਂ ਨੂੰ ਸਰਕਾਰੀ ਨੌਕਰੀਆਂ ਵੀ ਦਿੱਤੀਆਂ ਜਾਣਗੀਆਂ।

Check Also

ਪੰਜਾਬ ’ਚੋਂ ਨਸ਼ੇ ਨੂੰ ਸਿਰਫ ਭਾਜਪਾ ਹੀ ਖਤਮ ਕਰ ਸਕਦੀ ਹੈ : ਡਾ ਸੁਭਾਸ਼ ਸ਼ਰਮਾ

ਬੰਗਾ : ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ …