ਐਫ ਆਈ ਆਰ ਦਰਜ ਕਰਨ ਵਾਲੇ ਥਾਣਾ ਮੁਖੀ ਨੇ ਪਹਿਲਾਂ ਦਿੱਤਾ ਅਸਤੀਫਾ ਫਿਰ ਵਾਪਸ ਲਿਆ
ਜਲੰਧਰ/ਬਿਊਰੋ ਨਿਊਜ਼
ਸ਼ਾਹਕੋਟ ਜ਼ਿਮਨੀ ਚੋਣ ਲਈ ਕਾਂਗਰਸ ਦੇ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਸਿਤਾਰੇ ਗਰਦਿਸ਼ ਵਿੱਚ ਹਨ। ਟਿਕਟ ਮਿਲਣ ਤੋਂ ਅਗਲੀ ਸਵੇਰ ਹੀ ਲਾਡੀ ਸਮੇਤ ਚਾਰ ਵਿਅਕਤੀਆਂ ਵਿਰੁੱਧ ਸਰਕਾਰੀ ਜ਼ਮੀਨ ਤੋਂ ਨਾਜਾਇਜ਼ ਮਾਈਨਿੰਗ ਦਾ ਕੇਸ ਦਰਜ ਹੋ ਗਿਆ ਹੈ। ਜਲੰਧਰ ਦਿਹਾਤੀ ਪੁਲਿਸ ਦੇ ਥਾਣਾ ਮਹਿਤਪੁਰ ਵਿੱਚ ਲਾਡੀ, ਠੇਕੇਦਾਰ ਸੁਰਜੀਤ ਸਿੰਘ ਮਲਸੀਆਂ, ਅਸ਼ਵਿੰਦਰ ਸਿੰਘ ਤੇ ਖਣਨ ਅਧਿਕਾਰੀਆਂ ਵਿਰੁੱਧ ਕੇਸ ਦਰਜ ਕੀਤਾ ਹੈ।
ਐਫਆਈਆਰ ਵਿੱਚ ਲਿਖਿਆ ਗਿਆ ਹੈ ਕਿ ਹਰਦੇਵ ਲਾਡੀ ਤੇ ਠੇਕੇਦਾਰ ਵੱਲੋਂ ਕੈਮਵਾਲਾ ਪਿੰਡ ਦੀ ਪੰਚਾਇਤੀ ਜ਼ਮੀਨ ‘ਤੇ ਨਾਜਾਇਜ਼ ਮਾਈਨਿੰਗ ਕੀਤੀ ਜਾ ਰਹੀ ਹੈ।
ਇਸੇ ਦੇ ਚੱਲਦਿਆਂ ਹਰਦੇਵ ਸਿੰਘ ਲਾਡੀ ‘ਤੇ ਐਫਆਈਆਰ ਦਰਜ ਕਰਨ ਵਾਲੇ ਥਾਣਾ ਮੁਖੀ ਨੇ ਅਸਤੀਫ਼ਾ ਦੇ ਦਿੱਤਾ ਸੀ। ਚੋਣ ਕਮਿਸ਼ਨ ਦੇ ਹੁਕਮਾਂ ‘ਤੇ ਮਹਿਤਪੁਰ ਥਾਣੇ ਵਿੱਚ ਤਬਦੀਲ ਹੋਏ ਇੰਸਪੈਕਟਰ ਪਰਮਿੰਦਰ ਸਿੰਘ ਨੇ ਅੱਜ ਆਪਣਾ ਅਸਤੀਫ਼ਾ ਸੀਨੀਅਰ ਪੁਲਿਸ ਕਪਤਾਨ ਗੁਰਪ੍ਰੀਤ ਭੁੱਲਰ ਨੂੰ ਭੇਜ ਦਿੱਤਾ ਸੀ। ਪਰ ਬਾਅਦ ਵਿਚ ਖਬਰ ਆਈ ਕਿ ਥਾਣਾ ਮੁਖੀ ਨੇ ਆਪਣਾ ਅਸਤੀਫਾ ਵਾਪਸ ਲੈ ਲਿਆ ਹੈ।
Check Also
‘ਆਪ’ ਦੇ ਤਿੰਨ ਵਿਧਾਇਕਾਂ ਨੇ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤ
ਕਿਹਾ : ਕਿਸਾਨਾਂ ਦੀ ਮੰਗਾਂ ਮੰਨ ਕੇ ਡੱਲੇਵਾਲ ਦੀ ਭੁੱਖ ਹੜਤਾਲ ਖਤਮ ਕਰਵਾਏ ਕੇਂਦਰ ਸਰਕਾਰ …