Breaking News
Home / ਭਾਰਤ / ਸੁਪਰੀਮ ਕੋਰਟ ਨੇ ਕਠੂਆ ਬਲਾਤਕਾਰ ਮਾਮਲਾ ਪਠਾਨਕੋਟ ਅਦਾਲਤ ‘ਚ ਕੀਤਾ ਤਬਦੀਲ

ਸੁਪਰੀਮ ਕੋਰਟ ਨੇ ਕਠੂਆ ਬਲਾਤਕਾਰ ਮਾਮਲਾ ਪਠਾਨਕੋਟ ਅਦਾਲਤ ‘ਚ ਕੀਤਾ ਤਬਦੀਲ

ਮਾਮਲੇ ਦੀ ਅਗਲੀ ਸੁਣਵਾਈ ਹੁਣ 9 ਜੁਲਾਈ ਨੂੰ ਹੋਵੇਗੀ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਕਠੂਆ ਬਲਾਤਕਾਰ ਮਾਮਲੇ ‘ਤੇ ਸੁਣਵਾਈ ਕਰਦਿਆਂ ਕੇਸ ਪਠਾਨਕੋਟ ਅਦਾਲਤ ਵਿਚ ਤਬਦੀਲ ਕਰ ਦਿੱਤਾ ਹੈ। ਬੈਂਚ ਨੇ ਮਾਮਲੇ ਦੀ ਅਗਲੀ ਸੁਣਵਾਈ 9 ਜੁਲਾਈ ‘ਤੇ ਪਾਉਂਦਿਆਂ ਕਿਹਾ ਕਿ ਪਠਾਨਕੋਟ ਅਦਾਲਤ ਵਿੱਚ ਇਸ ਕੇਸ ਦੀ ਸੁਣਵਾਈ ਰੋਜ਼ਾਨਾ ਹੋਵੇਗੀ। ਚੀਫ਼ ਜਸਟਿਸ ਦੀਪਕ ਮਿਸ਼ਰਾ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੇ ਬੈਂਚ ਨੇ ਪੀੜਤਾ ਦੇ ਪਰਿਵਾਰ ਤੇ ਗਵਾਹਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਇਹ ਫੈਸਲਾ ਲਿਆ। ਅਦਾਲਤ ਨੇ ਕਿਹਾ ਕਿ ਮਾਮਲੇ ਦੀ ਸੁਣਵਾਈ ਜੰਮੂ-ਕਸ਼ਮੀਰ ਵਿਚ ਲਾਗੂ ਰਣਬੀਰ ਪੀਨਲ ਕੋਡ ਦੇ ਆਧਾਰ ‘ਤੇ ਹੀ ਹੋਵੇਗੀ। ਇਸ ਦੇ ਨਾਲ ਹੀ ਨਾਬਾਲਗ ਦੋਸ਼ੀ ਦੀ ਸੁਰੱਖਿਆ ਦੇ ਹੁਕਮ ਵੀ ਦਿੱਤੇ ਗਏ। ਕੋਰਟ ਨੇ ਕਠੂਆ ਦੀ ਹੇਠਲੀ ਅਦਾਲਤ ਨੂੰ ਮਾਮਲੇ ਨਾਲ ਸਬੰਧਤ ਸਾਰੇ ਦਸਤਾਵੇਜ਼ ਪਠਾਨਕੋਟ ਅਦਾਲਤ ਵਿਚ ਭੇਜਣ ਲਈ ਕਿਹਾ। ਹਾਲਾਂਕਿ ਜੰਮੂ-ਕਸ਼ਮੀਰ ਸਰਕਾਰ ਨੇ ਸੂਬੇ ਤੋਂ ਬਾਹਰ ਕੇਸ ਤਬਦੀਲ ਕੀਤੇ ਜਾਣ ‘ਤੇ ਇਸ ਦਾ ਵਿਰੋਧ ਵੀ ਕੀਤਾ ।

Check Also

ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ

ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …