ਕਿਹਾ, ਨੋਟਬੰਦੀ ਅਤੇ ਜੀਐਸਟੀ ਮੋਦੀ ਦੀਆਂ ਦੋ ਵੱਡੀਆਂ ਗਲਤੀਆਂ
ਬੈਂਗਲੁਰੂ/ਬਿਊਰੋ ਨਿਊਜ਼
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਕਰਨਾਟਕ ਦੀ ਰਾਜਧਾਨੀ ਬੈਂਗਲੁਰੂ ਵਿਚ ਪ੍ਰੈੱਸ ਕਾਨਫ਼ਰੰਸ ਦੌਰਾਨ ਮੋਦੀ ਸਰਕਾਰ ‘ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਸਾਡਾ ਦੇਸ਼ ਇਸ ਸਮੇਂ ਕਾਫ਼ੀ ਮੁਸ਼ਕਿਲ ਦੌਰ ਵਿਚੋਂ ਲੰਘ ਰਿਹਾ ਹੈ ਅਤੇ ਦੇਸ਼ ਦੀ ਆਰਥਿਕ ਹਾਲਤ ਬਹੁਤ ਖਸਤਾ ਹੋ ਗਈ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਤੋਂ ਦੋ ਵੱਡੀਆਂ ਗ਼ਲਤੀਆਂ ਹੋਈਆਂ ਹਨ। ਪਹਿਲੀ ਨੋਟ ਬੰਦੀ ਅਤੇ ਦੂਜੀ ਜਲਦਬਾਜ਼ੀ ਵਿਚ ਜੀ. ਐਸ. ਟੀ. ਲਾਗੂ ਕਰਨਾ, ਜਿਸ ਨਾਲ ਛੋਟੇ ਵਪਾਰੀਆਂ ਅਤੇ ਛੋਟੇ ਉਦਯੋਗਾਂ ‘ਤੇ ਕਾਫ਼ੀ ਅਸਰ ਹੋਇਆ। ਸਾਬਕਾ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਅਜਿਹੀਆਂ ਗਲਤੀਆਂ ਹਨ ਜਿਨ੍ਹਾਂ ਨੂੰ ਟਾਲਿਆ ਨਹੀ ਜਾ ਸਕਦਾ। ਇਸ ਨਾਲ ਅਰਥ ਵਿਵਸਥਾ ਨੂੰ ਵੱਡਾ ਝਟਕਾ ਲੱਗਿਆ ਹੈ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 8300 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
ਵਿਕਾਸ ਪ੍ਰੋਜੈਕਟਾਂ ਲਈ ਤਾਮਿਲਨਾਡੂ ਵਾਸੀਆਂ ਨੂੰ ਦਿੱਤੀ ਵਧਾਈ ਰਾਮੇਸ਼ਵਰਮ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ …