Breaking News
Home / ਭਾਰਤ / ਮੌਸਮ ਵਿਭਾਗ ਨੇ ਉਤਰੀ ਰਾਜਾਂ ‘ਚ ਹਨ੍ਹੇਰੀ ਅਤੇ ਤੂਫਾਨ ਦੀ ਦਿੱਤੀ ਚਿਤਾਵਨੀ

ਮੌਸਮ ਵਿਭਾਗ ਨੇ ਉਤਰੀ ਰਾਜਾਂ ‘ਚ ਹਨ੍ਹੇਰੀ ਅਤੇ ਤੂਫਾਨ ਦੀ ਦਿੱਤੀ ਚਿਤਾਵਨੀ

ਹਰਿਆਣਾ ਸਰਕਾਰ ਨੇ ਦੋ ਦਿਨਾਂ ਲਈ ਸਕੂਲਾਂ ‘ਚ ਕੀਤੀ ਛੁੱਟੀ
ਨਵੀਂ ਦਿੱਲੀ/ਬਿਊਰੋ ਨਿਊਜ਼
ਮੌਸਮ ਵਿਭਾਗ ਨੇ ਅੱਜ ਉੋਤਰੀ ਰਾਜਾਂ ਉਤਰ ਪ੍ਰਦੇਸ਼, ਜੰਮੂ ਕਸ਼ਮੀਰ, ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਉਤਰਾਖੰਡ ਵਿਚ ਤੇਜ਼ ਹਵਾਵਾਂ ਅਤੇ ਤੂਫਾਨ ਦੀ ਚਿਤਾਵਨੀ ਦਿੱਤੀ ਹੈ। ਇਸੇ ਤਰ੍ਹਾਂ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਦੇ ਕੁਝ ਹਿੱਸਿਆਂ ਵਿਚ ਧੂੜ੍ਹ ਭਰੀਆਂ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਤੇਜ਼ ਬਾਰਸ਼ ਅਤੇ ਤੂਫਾਨ ਦੇ ਖਤਰੇ ਨੂੰ ਦੇਖਦਿਆਂ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਨਾਲ ਹੀ ਮੌਸਮ ਵਿਭਾਗ ਨੂੰ ਕਿਹਾ ਗਿਆ ਹੈ ਕਿ ਮੌਸਮ ਵਿਚ ਬਦਲਾਅ ਤੋਂ ਤਿੰਨ ਘੰਟੇ ਪਹਿਲਾਂ ਚਿਤਾਵਨੀ ਜ਼ਰੂਰੀ ਜਾਰੀ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਹਰਿਆਣਾ ਸਰਕਾਰ ਨੇ ਸੋਮਵਾਰ ਅਤੇ ਮੰਗਲਵਾਰ ਦੋ ਦਿਨਾਂ ਲਈ ਸਕੂਲਾਂ ਵਿਚ ਛੁੱਟੀ ਕਰ ਦਿੱਤੀ ਹੈ। ਪਿਛਲੇ ਹਫਤੇ ਉਤਰ ਪ੍ਰਦੇਸ਼ ਅਤੇ ਰਾਜਸਥਾਨ ਸਮੇਤ ਕਰੀਬ 14 ਰਾਜਾਂ ਵਿਚ ਤੇਜ਼ ਹਵਾਵਾਂ ਚੱਲਣ ਕਾਰਨ 125 ਤੋਂ ਜ਼ਿਆਦਾ ਵਿਅਕਤੀਆਂ ਦੀ ਮੌਤ ਹੋ ਗਈ ਸੀ, ਜਦਕਿ 300 ਤੋਂ ਵੱਧ ਜ਼ਖ਼ਮੀ ਵੀ ਹੋ ਗਏ ਸਨ।

Check Also

ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ

ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …