Breaking News
Home / ਭਾਰਤ / 2019 ‘ਚ ਰਾਹੁਲ ਗਾਂਧੀ ਨੂੰ ਪ੍ਰਧਾਨ ਮੰਤਰੀ ਬਣਨ ਦੀ ਆਸ

2019 ‘ਚ ਰਾਹੁਲ ਗਾਂਧੀ ਨੂੰ ਪ੍ਰਧਾਨ ਮੰਤਰੀ ਬਣਨ ਦੀ ਆਸ

ਕਿਹਾ, ਕਾਂਗਰਸ ਵੱਡੀ ਪਾਰਟੀ ਬਣੀ ਤਾਂ ਬਣਾਂਗਾ ਪ੍ਰਧਾਨ ਮੰਤਰੀ
ਬੈਂਗਲੁਰੂ/ਬਿਊਰੋ ਨਿਊਜ਼
ਕਰਨਾਟਕ ਵਿਚ ਆਉਂਦੀ 12 ਮਈ ਨੂੰ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ। ਇਸ ਨੂੰ ਲੈ ਕੇ ਚੋਣ ਪ੍ਰਚਾਰ ਵੀ ਜ਼ੋਰ ‘ਤੇ ਹੈ। ਇਸ ਦੇ ਚੱਲਦਿਆਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਜੇਕਰ 2019 ਵਿਚ ਕਾਂਗਰਸ ਸਭ ਤੋਂ ਵੱਡੀ ਪਾਰਟੀ ਬਣ ਕੇ ਆਉਂਦੀ ਹੈ ਤਾਂ ਉਹ ਪ੍ਰਧਾਨ ਮੰਤਰੀ ਬਣ ਸਕਦੇ ਹਨ। ਕਰਨਾਟਕ ਵਿਚ ਗੱਲਬਾਤ ਕਰਦਿਆਂ ਰਾਹੁਲ ਨੇ ਕਿਹਾ ਕਿ 2019 ਵਿਚ ਭਾਜਪਾ ਸਰਕਾਰ ਨਹੀਂ ਬਣਾਏਗੀ ਅਤੇ ਨਾ ਹੀ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਬਣਨਗੇ। ਉਨ੍ਹਾਂ ਕਿਹਾ ਕਿ ਜਦੋਂ ਵਿਚਾਰਧਾਰਾ ਦੀ ਲੜਾਈ ਹੁੰਦੀ ਹੈ ਤਾਂ ਸਾਰਿਆਂ ਨੂੰ ਇਕੱਠਿਆਂ ਆਉਣਾ ਚਾਹੀਦਾ ਹੈ। ਜੇਕਰ ਅੱਜ ਤਿੰਨ ਪਾਰਟੀਆਂ ਇਕੱਠੀਆਂ ਹੋ ਜਾਂਦੀਆਂ ਹਨ ਤਾਂ ਭਾਜਪਾ ਨੂੰ ਪੰਜ ਸੀਟਾਂ ਵੀ ਨਹੀਂ ਮਿਲਣਗੀਆਂ।
ਇਸੇ ਦੌਰਾਨ ਸੋਨੀਆ ਗਾਂਧੀ ਨੇ ਵੀ ਚੋਣ ਪ੍ਰਚਾਰ ਦੌਰਾਨ ਪ੍ਰਧਾਨ ਮੰਤਰੀ ਮੋਦੀ ‘ਤੇ ਨਿਸ਼ਾਨਾ ਸਾਧਿਆ ਹੈ। ਸੋਨੀਆ ਗਾਂਧੀ ਨੇ ਕਿਹਾ ਕਿ ਕਰਨਾਟਕ ਦੀ ਕਾਂਗਰਸ ਸਰਕਾਰ ਨੇ 22 ਲੱਖ ਕਿਸਾਨਾਂ ਦਾ ਕਰਜ਼ ਮੁਆਫ ਕੀਤਾ। ਸੋਨੀਆ ਗਾਂਧੀ ਨੇ ਕਿਹਾ ਕਿ ਮੋਦੀ ਇਕ ਅਭਿਨੇਤਾ ਦੀ ਤਰ੍ਹਾਂ ਭਾਸ਼ਣ ਦਿੰਦੇ ਹਨ ਅਤੇ ਅਜਿਹੇ ਭਾਸ਼ਣਾਂ ਨਾਲ ਜਨਤਾ ਦਾ ਢਿੱਡ ਨਹੀਂ ਭਰਦਾ।

Check Also

ਰਾਮ ਮੰਦਰ ਦੀ ਨਿਰਮਾਣ ਕਮੇਟੀ ਦੇ ਚੇਅਰਮੈਨ ਨੇ ਮੰਦਰ ‘ਚ ਪਾਣੀ ਭਰਨ ਦੇ ਦੋਸ਼ ਨਕਾਰੇ

ਅਯੁੱਧਿਆ/ਬਿਊਰੋ ਨਿਊਜ਼ : ਰਾਮ ਮੰਦਰ ਨਿਰਮਾਣ ਕਮੇਟੀ ਦੇ ਚੇਅਰਮੈਨ ਨ੍ਰਿਪੇਂਦਰ ਮਿਸ਼ਰਾ ਨੇ ਮੰਦਰ ਦੇ ਪੁਜਾਰੀ …