Breaking News
Home / ਪੰਜਾਬ / ਅਕਾਲੀ ਦਲ ਦਾ ਵਫਦ ਮੁੱਖ ਚੋਣ ਅਧਿਕਾਰੀ ਨੂੰ ਮਿਲਿਆ

ਅਕਾਲੀ ਦਲ ਦਾ ਵਫਦ ਮੁੱਖ ਚੋਣ ਅਧਿਕਾਰੀ ਨੂੰ ਮਿਲਿਆ

ਕੈਪਟਨ ਅਮਰਿੰਦਰ ਖਿਲਾਫ ਦਿੱਤਾ ਮੰਗ ਪੱਤਰ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਚੋਣ ਕਮਿਸ਼ਨ ਕੋਲ ਕਾਂਗਰਸ ਦੀ ਸ਼ਿਕਾਇਤ ਕੀਤੀ ਹੈ। ਅਕਾਲੀ ਦਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸੀਨੀਅਰ ਅਧਿਕਾਰੀਆਂ ਸਣੇ ਸ਼ਾਹਕੋਟ ਜ਼ਿਮਨੀ ਚੋਣ ਬਾਰੇ ਪ੍ਰੈੱਸ ਕਾਨਫਰੰਸ ਕਰਕੇ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਹੈ। ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੇ ਮੁੱਖ ਚੋਣ ਅਧਿਕਾਰੀ ਡਾ. ਐਸ ਕਰੁਣਾ ਰਾਜੂ ਨੂੰ ਮੰਗ ਪੱਤਰ ਸੌਂਪਦਿਆਂ ਦੱਸਿਆ ਕਿ ਮੁੱਖ ਮੰਤਰੀ ਨੇ ਕੱਲ੍ਹ ਪੰਜਾਬ ਭਵਨ ਦੇ ਗਲਿਆਰੇ ਵਿੱਚ ਸ਼ਾਹਕੋਟ ਜ਼ਿਮਨੀ ਚੋਣ ਬਾਰੇ ਪ੍ਰੈੱਸ ਕਾਨਫਰੰਸ ਕੀਤੀ ਸੀ। ਵਫਦ ਨੇ ਇਹ ਵੀ ਦੱਸਿਆ ਕਿ ਸਰਕਾਰੀ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਐਨਆਰਆਈ ਸਭਾ ਜਲੰਧਰ ਦੇ ਸਾਬਕਾ ਪ੍ਰਧਾਨ ਜਸਬੀਰ ਸਿੰਘ ਗਿੱਲ ਨੂੰ ਕਾਂਗਰਸ ਵਿੱਚ ਸ਼ਾਮਲ ਕਰਕੇ ਸ਼ਾਹਕੋਟ ਜ਼ਿਮਨੀ ਚੋਣ ਸਬੰਧੀ ਸਿਆਸੀ ਗਤੀਵਿਧੀਆਂ ਨੂੰ ਅੰਜ਼ਾਮ ਦਿੱਤਾ ਸੀ।

Check Also

ਭਾਜਪਾ ਆਗੂ ਰੌਬਿਨ ਸਾਂਪਲਾ ਆਮ ਆਦਮੀ ਪਾਰਟੀ ’ਚ ਸ਼ਾਮਲ

ਸਾਬਕਾ ਮੰਤਰੀ ਵਿਜੇ ਸਾਂਪਲਾ ਦੇ ਨਜ਼ਦੀਕੀ ਰਿਸ਼ਤੇਦਾਰ ਹਨ ਰੌਬਿਨ ਸਾਂਪਲਾ ਜਲੰਧਰ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ …