ਸੀਨੀਅਰ ਅਕਾਲੀ ਆਗੂ ਰਵਿੰਦਰ ਸਿੰਘ ਟੁਰਨਾ ਸਾਥੀਆਂ ਸਮੇਤ ਕਾਂਗਰਸ ਪਾਰਟੀ ‘ਚ ਸ਼ਾਮਲ
ਚੰਡੀਗੜ੍ਹ/ਬਿਊਰੋ ਨਿਊਜ਼
ਸ਼ਾਹਕੋਟ ਵਿਧਾਨ ਸਭਾ ਹਲਕੇ ‘ਚ 28 ਮਈ ਨੂੰ ਹੋਣ ਵਾਲੀ ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸ ਨੇ ਅਕਾਲੀ ਦਲ ਨੂੰ ਵੱਡਾ ਝਟਕਾ ਦਿੱਤਾ ਹੈ। ਸ਼ਾਹਕੋਟ ਤੋਂ ਅਕਾਲੀ ਦਲ ਦੇ ਸੀਨੀਅਰ ਆਗੂ ਰਵਿੰਦਰ ਸਿੰਘ ਟੁਰਨਾ ਅਤੇ ਅਕਾਲੀ ਦਲ ਦੇ 23 ਸਰਪੰਚ ਪਾਰਟੀ ਨੂੰ ਅਲਵਿਦਾ ਆਖ ਕਾਂਗਰਸ ਵਿਚ ਸ਼ਾਮਲ ਹੋ ਗਏ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ੍ਹ ‘ਚ ਪ੍ਰੈਸ ਕਾਨਫਰੰਸ ਕਰਕੇ ਇਨ੍ਹਾਂ ਸਾਰਿਆਂ ਨੂੰ ਕਾਂਗਰਸ ਪਾਰਟੀ ਵਿਚ ਸ਼ਾਮਲ ਕੀਤਾ ਹੈ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਇਨ੍ਹਾਂ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਪਾਰਟੀ ਵਿਚ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ।
ਦੂਜੇ ਪਾਸੇ ਸੁਨਾਮ ਤੋਂ ਕਾਂਗਰਸੀ ਆਗੂ ਰਾਜਿੰਦਰ ਸਿੰਘ ਦੀਪਾ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਸੁਖਬੀਰ ਬਾਦਲ ਨੇ ਅਕਾਲੀ ਦਲ ‘ਚ ਸ਼ਾਮਲ ਹੋਣ ਵਾਲੇ ਇਨ੍ਹਾਂ ਕਾਂਗਰਸੀਆਂ ਦਾ ਸਵਾਗਤ ਕੀਤਾ।
Check Also
ਕਰਨਲ ਬਾਠ ਮਾਮਲੇ ’ਚ ਸਸਪੈਂਡ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਦੀ ਮੰਗ
ਕਰਨਲ ਬਾਠ ਦਾ ਪਰਿਵਾਰ ਸੁਰੱਖਿਆ ਨੂੰ ਲੈ ਕੇ ਚਿੰਤਤ ਪਟਿਆਲਾ/ਬਿਊਰੋ ਨਿਊਜ਼ ਕਰਨਲ ਪੁਸ਼ਪਿੰਦਰ ਸਿੰਘ ਬਾਠ …