ਲੁਧਿਆਣਾ ਦਾ ਗੁਰਪ੍ਰੀਤ ਪਹਿਲੇ ਸਥਾਨ, ਭੁਲੱਥ ਦੀ ਜਸਮੀਨ ਕੌਰ ਦੂਜੇ ਅਤੇ ਫਤਿਹਗੜ੍ਹ ਸਾਹਿਬ ਦੀ ਵਿਦਿਆਰਥਣ ਪਰਨੀਤ ਕੌਰ ਤੀਜੇ ਸਥਾਨ ‘ਤੇ ਰਹੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਜ ਦਸਵੀਂ ਦਾ ਨਤੀਜਾ ਐਲਾਨ ਦਿੱਤਾ ਹੈ। ਜਿਸ ਵਿੱਚ ਸ੍ਰੀ ਹਰਿਕ੍ਰਿਸ਼ਨ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਡਾਬਾ ਕਾਲੋਨੀ ਲੁਧਿਆਣਾ ਦੇ ਵਿਦਿਆਰਥੀ ਗੁਰਪ੍ਰੀਤ ਸਿੰਘ ਨੇ 650 ਵਿਚੋਂ 637 ਅੰਕ ਪ੍ਰਾਪਤ ਕਰਕੇ ਪੰਜਾਬ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਜਦਕਿ ਸ਼ਿਸ਼ੂ ਮਾਡਲ ਹਾਈ ਸਕੂਲ ਭੁਲੱਥ ਜ਼ਿਲ੍ਹਾ ਕਪੂਰਥਲਾ ਦੀ ਵਿਦਿਆਰਥਣ ਜਸਮੀਨ ਕੌਰ ਨੇ ਦੂਜਾ ਸਥਾਨ ਅਤੇ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਖੰਟ ਮਾਨਪੁਰ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੀ ਪਰਨੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਸਪੋਰਟਸ ਕੋਟੇ ਵਿਚੋਂ ਗੁਰਦਾਸਪੁਰ ਦੀ ਵਿਦਿਆਰਥਣ ਸ੍ਰਿਯਾ ਨੇ ਪੰਜਾਬ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ। ਦਸਵੀਂ ਵਿਚੋਂ ਕੁੱਲ 60 ਫੀਸਦੀ ਵਿਦਿਆਰਥੀ ਪਾਸ ਹੋਏ ਹਨ।
Check Also
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ
ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …