ਹਰੇਕ ਪੀੜਤ ਪਰਿਵਾਰ ਨੂੰ ਮਿਲੇਗੀ ਪੰਜ-ਪੰਜ ਲੱਖ ਰੁਪਏ ਸਹਾਇਤਾ ਅਤੇ ਪਰਿਵਾਰ ਦੇ ਇਕ-ਇਕ ਮੈਂਬਰ ਨੂੰ ਸਰਕਾਰੀ ਨੌਕਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕੈਬਨਿਟ ਦੀ ਅੱਜ ਹੋਈ ਮੀਟਿੰਗ ਦੌਰਾਨ ਇਰਾਕ ਦੇ ਮੌਸੂਲ ਵਿਚ ਮਾਰੇ ਗਏ ਪੰਜਾਬੀ ਨੌਜਵਾਨਾਂ ਦੇ ਪਰਿਵਾਰਾਂ ਲਈ ਵੱਡਾ ਫੈਸਲਾ ਲਿਆ ਗਿਆ ਹੈ। ਕੈਬਨਿਟ ਮੀਟਿੰਗ ਦੌਰਾਨ ਪੀੜਤ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਦੀ ਸਹਾਇਤਾ ਦੇਣ ਨੂੰ ਹਰੀ ਝੰਡੀ ਦੇ ਦਿੱਤੀ ਗਈ। ਇਸ ਦੇ ਨਾਲ ਹੀ ਮ੍ਰਿਤਕਾਂ ਦੇ ਪਰਿਵਾਰ ਦੇ ਇਕ-ਇਕ ਮੈਂਬਰ ਨੂੰ ਸਰਕਾਰੀ ਨੌਕਰੀ ਵੀ ਦੇਣ ਦਾ ਐਲਾਨ ਕੀਤਾ ਗਿਆ ਹੈ। ਇਹ ਫੈਸਲਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਲਿਆ ਗਿਆ ਹੈ। ਇਹ ਵੀ ਫੈਸਲਾ ਲਿਆ ਹੈ ਕਿ ਜਦੋਂ ਤੱਕ ਪੀੜਤ ਪਰਿਵਾਰਾਂ ਨੂੰ ਨੌਕਰੀ ਨਹੀਂ ਮਿਲ ਜਾਂਦੀ, ਉਸ ਸਮੇਂ ਤੱਕ ਉਨ੍ਹਾਂ ਨੂੰ 20 ਹਜ਼ਾਰ ਰੁਪਏ ਮਹੀਨਾ ‘ਮੁੱਖ ਮੰਤਰੀ ਰਾਹਤ ਫੰਡ’ ਵਿਚੋਂ ਦਿੱਤਾ ਜਾਵੇਗਾ। ਚੇਤੇ ਰਹੇ ਕਿ ਇਰਾਕ ਦੇ ਮੋਸੁਲ ਵਿੱਚ ਆਈਐਸਆਈ ਵੱਲੋਂ ਕਤਲ ਕੀਤੇ ਗਏ 39 ਭਾਰਤੀਆਂ ਵਿੱਚ 27 ਪੰਜਾਬ ਦੇ ਸਨ। ਲੰਘੀ ਤਿੰਨ ਅਪ੍ਰੈਲ ਨੂੰ ਇਨ੍ਹਾਂ ਭਾਰਤੀਆਂ ਦੀਆਂ ਅਸਥੀਆਂ ਅੰਮ੍ਰਿਤਸਰ ਪਹੁੰਚੀਆਂ ਸਨ। ਪੰਜਾਬ ਸਰਕਾਰ ਵੱਲੋਂ ਅਸਥੀਆਂ ਲੈਣ ਗਏ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਉਸ ਸਮੇਂ ਪੀੜਤ ਪਰਿਵਾਰਾਂ ਲਈ ਸਰਕਾਰੀ ਨੌਕਰੀ ਤੇ ਮੁਆਵਜ਼ੇ ਦਾ ਐਲਾਨ ਕਰ ਦਿੱਤਾ ਸੀ।
Home / ਪੰਜਾਬ / ਇਰਾਕ ਦੇ ਮੌਸੂਲ ‘ਚ ਮਾਰੇ ਗਏ ਪੰਜਾਬੀ ਨੌਜਵਾਨਾਂ ਦੇ ਪੀੜਤ ਪਰਿਵਾਰਾਂ ਲਈ ਕੈਪਟਨ ਸਰਕਾਰ ਦਾ ਵੱਡਾ ਫੈਸਲਾ
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …