ਭੂਚਾਲ ਦੀ ਤੀਬਰਤਾ 6.1 ਮਾਪੀ ਗਈ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਅਤੇ ਚੰਡੀਗੜ੍ਹ ਸਮੇਤ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਹ ਝਟਕੇ ਸ਼ਾਮੀਂ 4 ਵੱਜ ਕੇ 15 ਮਿੰਟ ‘ਤੇ ਮਹਿਸੂਸ ਕੀਤੇ ਗਏ। ਦਿੱਲੀ ਐੱਨ.ਸੀ.ਆਰ, ਜੰਮੂ-ਕਸ਼ਮੀਰ, ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਦੇ ਨੇੜਲੇ ਹਿੱਸਿਆਂ ਵਿਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਿਵੇਂ ਹੀ ਲੋਕਾਂ ਨੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਤਾਂ ਲੋਕ ਆਪਣੇ-ਆਪਣੇ ਘਰਾਂ ਅਤੇ ਦਫਤਰਾਂ ਵਿਚੋਂ ਨਿਕਲ ਕੇ ਖੁੱਲ੍ਹੀਆਂ ਸੜਕਾਂ ‘ਤੇ ਆ ਗਏ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 6.1 ਮਾਪੀ ਗਈ ਹੈ। ਭੂਚਾਲ ਦਾ ਕੇਂਦਰ ਪਾਕਿਸਤਾਨ ਦਾ ਬੰਨੂ ਰਿਹਾ।ઠਚੇਤੇ ਰਹੇ ਕਿ ਭਾਰਤ ਦੇ ਕਈ ਸੂਬਿਆਂ ‘ਚ ਲੰਘੇ ਦੋ ਦਿਨਾਂ ਤੋਂ ਤੂਫਾਨ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …