16.4 C
Toronto
Friday, April 17, 2026
spot_img
Homeਪੰਜਾਬਹੁਣ ਪੰਜਾਬੀ ਗਾਇਕ ਰਾਏ ਜੁਝਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਹੁਣ ਪੰਜਾਬੀ ਗਾਇਕ ਰਾਏ ਜੁਝਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਗਾਇਕ ਨੇ ਆਪਣੀ ਤੇ ਆਪਣੇ ਪਰਿਵਾਰ ਦੀ ਜਾਨ ਲਈ ਦੱਸਿਆ ਖਤਰਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ‘ਤੇ ਹਮਲੇ ਤੋਂ ਬਾਅਦ ਹੁਣ ਗਾਇਕ ਰਾਏ ਜੁਝਾਰ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਰਾਏ ਜੁਝਾਰ ਨੂੰ ਲੰਘੀ 6 ਮਈ ਨੂੰ ਅਣਪਛਾਤੇ ਵਿਅਕਤੀ ਨੇ ਮੋਬਾਈਲ ਕਾਲ ਰਾਹੀਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਚੇਤੇ ਰਹੇ ਕਿ ਪਿਛਲੇ ਮਹੀਨੇ ਗਾਇਕ ਪਰਮੀਸ਼ ਵਰਮਾ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ ਸੀ ਅਤੇ ਬਲਕਾਰ ਸਿੱਧੂ ਨੂੰ ਵੀ ਧਮਕੀਆਂ ਮਿਲੀਆਂ ਸਨ। ਗਾਇਕ ਰਾਏ ਜੁਝਾਰ ਨੇ ਇਸ ਸਬੰਧੀ ਖਰੜ ਸਿਟੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਗਾਇਕ ਨੇ ਦੱਸਿਆ ਕਿ 6 ਮਈ ਨੂੰ ਉਹ ਆਪਣੇ ਗਰੁੱਪ ਸਮੇਤ ਗੀਤ ਦੀ ਰਿਕਾਰਡਿੰਗ ਸਬੰਧੀ ਖਰੜ ਗਿਆ ਸੀ। ਇਸ ਦੌਰਾਨ ਉਸ ਨੂੰ ਸ਼ਾਮ ਸਾਢੇ ਚਾਰ ਵਜੇ ਦੇ ਕਰੀਬ ਕਿਸੇ ਅਣਪਛਾਤੇ ਨੇ ਫੋਨ ਕਰਕੇ ਅਪਸ਼ਬਦ ਬੋਲੇ ਤੇ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ। ਖਰੜ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਗਾਇਕ ਨੇ ਆਪਣੀ ਤੇ ਆਪਣੇ ਪਰਿਵਾਰ ਦੀ ਜਾਨ ਨੂੰ ਖ਼ਤਰਾ ਦੱਸਿਆ ਹੈ।

RELATED ARTICLES
POPULAR POSTS