21.1 C
Toronto
Saturday, July 18, 2026
spot_img
Homeਪੰਜਾਬਰੇਤ ਮਾਫੀਆ ਨੂੰ ਨੱਥ ਪਾਉਣ ਵਾਲੀ ਕਮੇਟੀ 'ਚ ਪਿਆ ਰੇੜਕਾ

ਰੇਤ ਮਾਫੀਆ ਨੂੰ ਨੱਥ ਪਾਉਣ ਵਾਲੀ ਕਮੇਟੀ ‘ਚ ਪਿਆ ਰੇੜਕਾ

ਤ੍ਰਿਪਤ ਰਾਜਿੰਦਰ ਬਾਜਵਾ ਨੇ ਕਿਹਾ, ਸਿੱਧੂ ਨੇ ਮੇਰੇ ਨਾਲ ਕੋਈ ਵਿਚਾਰ ਨਹੀਂ ਕੀਤੀ
ਚੰਡੀਗੜ੍ਹ/ਬਿਊਰੋ ਨਿਊਜ਼
ਰੇਤ ਮਾਫੀਆ ਨੂੰ ਨੱਥ ਪਾਉਣ ‘ਤੇ ਕਾਂਗਰਸ ਪਾਰਟੀ ਵਿੱਚ ਰੇੜਕਾ ਖੜ੍ਹਾ ਹੋ ਗਿਆ ਹੈ। ਨਵੀਂ ਮਾਈਨਿੰਗ ਨੀਤੀ ਬਣਾਉਣ ਵਾਲੀ ਕਮੇਟੀ ਦੇ ਮੈਂਬਰ ਪੰਚਾਇਤ ਤੇ ਸ਼ਹਿਰੀ ਵਿਕਾਸ ਮੰਤਰੀ ਤ੍ਰਿਪਤ ਬਾਜਵਾ ਨੇ ਕਿਹਾ ਹੈ ਕਿ ਕਮੇਟੀ ਦੇ ਮੁਖੀ ਨਵਜੋਤ ਸਿੱਧੂ ਨੇ ਉਨ੍ਹਾਂ ਨਾਲ ਕੋਈ ਵਿਚਾਰ ਨਹੀਂ ਕੀਤੀ। ਬਾਜਵਾ ਨੇ ਕਿਹਾ ਹੈ ਕਿ ਮਈਨਿੰਗ ‘ਤੇ ਸਬ ਕਮੇਟੀ ਦੀ ਆਖਰੀ ਮੀਟਿੰਗ ਦਾ ਨਵਜੋਤ ਸਿੱਧੂ ਨੇ ਕੋਈ ਸੱਦਾ ਨਹੀਂ ਭੇਜਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੋਲ ਜਾਣ ਤੋਂ ਪਹਿਲਾਂ ਸਿੱਧੂ ਨੇ ਰਿਪੋਰਟ ਬਾਰੇ ਉਨ੍ਹਾਂ ਨਾਲ ਕੋਈ ਸਲਾਹ ਨਹੀਂ ਕੀਤੀ। ਉਨ੍ਹਾਂ ਨੂੰ ਅਖ਼ਬਾਰ ਤੋਂ ਪਤਾ ਲੱਗਿਆ ਕਿ ਮੁੱਖ ਮੰਤਰੀ ਨੂੰ ਰਿਪੋਰਟ ਸੌਂਪ ਦਿੱਤੀ ਗਈ ਹੈ।
ਬਾਜਵਾ ਦੀਆਂ ਇਨ੍ਹਾਂ ਗੱਲਾਂ ਤੋਂ ਸਪਸ਼ਟ ਹੋ ਗਿਆ ਹੈ ਕਿ ਰੇਤ ਮਾਫੀਆ ‘ਤੇ ਕਾਂਗਰਸ ਇੱਕਜੁਟ ਨਹੀਂ। ਚੇਤੇ ਰਹੇ ਕਿ ਕਿ ਮਾਈਨਿੰਗ ਬਾਰੇ ਬਣੀ ਸਬ ਕਮੇਟੀ ਦੇ ਮੁਖੀ ਨਵਜੋਤ ਸਿੱਧੂ ਹਨ। ਮਨਪ੍ਰੀਤ ਬਾਦਲ ਤੇ ਤ੍ਰਿਪਤ ਰਾਜਿੰਦਰ ਬਾਜਵਾ ਕਮੇਟੀ ਦੇ ਮੈਂਬਰ ਹਨ।

RELATED ARTICLES
POPULAR POSTS