ਕਮੇਟੀ ਦੀ ਰਿਪੋਰਟ ਆਉਣ ਤੱਕ ਕਿਤਾਬ ‘ਤੇ ਰੋਕ ਜਾਰੀ ਰਹੇਗੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਨੇ ਬਾਰ੍ਹਵੀਂ ਦੇ ਇਤਿਹਾਸ ਦੀ ਵਿਵਾਦਿਤ ਕਿਤਾਬ ‘ਤੇ ਆਖਰ ਪਾਬੰਦੀ ਲਗਾਉਣ ਦਾ ਫੈਸਲਾ ਕਰ ਹੀ ਲਿਆ ਹੈ । ਪਹਿਲਾਂ ਸਰਕਾਰ ਦਾ ਕਹਿਣਾ ਸੀ ਕਿ ਇਤਿਹਾਸ ਦੀ ਇਹ ਕਿਤਾਬ ਬਿਲਕੁਲ ਸਹੀ ਹੈ ਅਤੇ ਸਿੱਖ ਇਤਿਹਾਸ ਨਾਲ ਛੇੜਛਾੜ ਨਹੀਂ ਕੀਤੀ ਗਈ ।ਫਿਰ ਸਰਕਾਰ ਨੇ ਇਸ ਮਾਮਲੇ ਨੂੰ ਲੈ ਕੇ ਸਿੱਖ ਵਿਦਵਾਨਾਂ ਦੀ 6 ਮੈਂਬਰੀ ਕਮੇਟੀ ਬਣਾ ਦਿੱਤੀ ਸੀ ਅਤੇ ਕਿਹਾ ਸੀ ਕਿ ਕਿਤਾਬ ਵਿੱਚ ਗਲਤੀਆਂ ਠੀਕ ਕਰਕੇ ਮੁੜ ਛਾਪੀ ਜਾਵੇਗੀ। ਹੁਣ ਕੈਪਟਨ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਜਦੋਂ ਤੱਕ ਵਿਦਵਾਨਾਂ ਦੀ ਛੇ ਮੈਂਬਰੀ ਕਮੇਟੀ ਕੋਈ ਨਿਰਣਾ ਨਹੀਂ ਲੈਂਦੀ ਉਦੋਂ ਤੱਕ ਕਿਤਾਬ ‘ਤੇ ਰੋਕ ਲੱਗੀ ਰਹੇਗੀ ।
ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਤਾਬ ਮਾਮਲੇ ‘ਤੇ ઠਨਜ਼ਰਸਾਨੀ ਕਮੇਟੀ ਬਣਾਏ ਜਾਣ ਨੂੰ ਦੇਰੀ ਨਾਲ ਚੁੱਕਿਆ ਸਹੀ ਕਦਮ ਦੱਸਿਆ। ઠ
Check Also
ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਨੇ ਅਕਾਲੀ ਦਲ ਦਾ ਸੰਕਟ ਹੋਰ ਵਧਾਇਆ
ਸਿੱਖ ਜਥੇਬੰਦੀਆਂ ਵੱਲੋਂ ਧਾਮੀ ਦਾ ਅਸਤੀਫਾ ਦੁਖਦਾਈ ਕਰਾਰ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ …