Breaking News
Home / ਭਾਰਤ / ਕਰਨਾਟਕ ‘ਚ ਵਿਧਾਨ ਸਭਾ ਲਈ ਵੋਟਾਂ 12 ਮਈ ਨੂੰ ਪੈਣਗੀਆਂ

ਕਰਨਾਟਕ ‘ਚ ਵਿਧਾਨ ਸਭਾ ਲਈ ਵੋਟਾਂ 12 ਮਈ ਨੂੰ ਪੈਣਗੀਆਂ

ਕਾਂਗਰਸ ਅਤੇ ਭਾਜਪਾ ਨੇ ਆਪੋ-ਆਪਣੀ ਜਿੱਤ ਦੇ ਕੀਤੇ ਦਾਅਵੇ
ਬੈਂਗਲੁਰੂ/ਬਿਊਰੋ ਨਿਊਜ਼
ਕਰਨਾਟਕ ਵਿਚ 12 ਮਈ ਨੂੰ ਵਿਧਾਨ ਸਭਾ ਲਈ ਵੋਟਾਂ ਪੈ ਰਹੀਆਂ ਹਨ ਤੇ ਅੱਜ ਚੋਣ ਪ੍ਰਚਾਰ ਲਈ ਆਖਰੀ ਦਿਨ ਸੀ। ਇਸੇ ਦੌਰਾਨ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਬੈਂਗਲੁਰੂ ਵਿਚ ਇੱਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਕਰਨਾਟਕ ਵਿਚ ਕਾਂਗਰਸ ਦੀ ਜਿੱਤ ਲਈ ਭਰੋਸੇਮੰਦ ਹਨ। ਪ੍ਰਧਾਨ ਮੰਤਰੀ ਮੋਦੀ ‘ਤੇ ਹਮਲਾ ਕਰਦਿਆਂ ਰਾਹੁਲ ਨੇ ਕਿਹਾ ਕਿ ਉਹ ਕਰਨਾਟਕ ਦੇ ਲੋਕਾਂ ਦੇ ਮੁੱਦਿਆਂ ‘ਤੇ ਗੱਲ ਨਹੀਂ ਕਰਦੇ, ਬਲਕਿ ਲੋਕਾਂ ਨੂੰ ਭਟਕਾਅ ਰਹੇ ਹਨ।
ਦੂਜੇ ਪਾਸੇ ਬੈਂਗਲੁਰੂ ਵਿਚ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਮਿਤ ਸ਼ਾਹ ਨੇ ਕਿਹਾ ਕਿ ਇਸ ਵਾਰ ਕਰਨਾਟਕ ਦੀਆਂ ਚੋਣਾਂ ਵਿਚ ਭਾਜਪਾ 130 ਤੋਂ ਵੱਧ ਸੀਟਾਂ ਜਿੱਤੇਗੀ । ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਿਧਰਮਈਆ ਸਰਕਾਰ ਨੇ ਪੰਜ ਸਾਲ ਰਾਜ ਕੀਤਾ ਹੈ। ਇਨ੍ਹਾਂ ਪੰਜ ਸਾਲਾਂ ਦੇ ਅੰਦਰ 3500 ਤੋਂ ਵੱਧ ਕਿਸਾਨਾਂ ਨੇ ਖ਼ੁਦਕੁਸ਼ੀ ਕੀਤੀ ਹੈ।

Check Also

ਸੁਪਰੀਮ ਕੋਰਟ ਨੇ ਕਰੋਨਾ ਵੈਕਸੀਨ ਦੇ ਸਾਈਡ ਇਫੈਕਟਾਂ ਦੇ ਆਰੋਪਾਂ ਵਾਲੀ ਪਟੀਸ਼ਨ ਕੀਤੀ ਖਾਰਜ

ਕਿਹਾ : ਜੇਕਰ ਕਰੋਨਾ ਵੈਕਸੀਨ ਨਾ ਲੈਂਦੇ ਤਾਂ ਸਾਡਾ ਕੀ ਹਾਲ ਹੁੰਦਾ ਨਵੀਂ ਦਿੱਲੀ/ਬਿਊਰੋ ਨਿਊਜ਼ …