ਭਲਕੇ ਸ਼ੁੱਕਰਵਾਰ ਨੂੰ ਹੋਵੇਗਾ ਸਸਕਾਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬੀ ਫਿਲਮ ਇੰਡਸਟਰੀ ਦੇ ਮਸ਼ਹੂਰ ਐਕਟਰ ਰਾਣਾ ਰਣਬੀਰ ਦੇ ਪਿਤਾ ਮਾਸਟਰ ਮੋਹਨ ਸਿੰਘ ਅਕਾਲ ਚਲਾਣਾ ਕਰ ਗਏ ਹਨ। ਉਨ੍ਹਾਂ ਦੀ ਉਮਰ 75 ਸਾਲ ਦੀ ਸੀ। ਉਨ੍ਹਾਂ ਦਾ ਅੰਤਿਮ ਸੰਸਕਾਰ ਭਲਕੇ ਸ਼ੁੱਕਰਵਾਰ ਰਾਣਾ ਰਣਬੀਰ ਦੇ ਜੱਦੀ ਇਲਾਕੇ ਧੂਰੀ ਵਿਖੇ ਸਵੇਰੇ 11.00 ਵਜੇ ਕੀਤਾ ਜਾਵੇਗਾ। ਰਾਣਾ ਰਣਬੀਰ ਨੂੰ ਲੱਗੇ ਇਸ ਗਹਿਰੇ ਸਦਮੇ ‘ਤੇ ਉਸਦੇ ਨਾਲ ਸਮੁੱਚੀ ਪੰਜਾਬੀ ਫਿਲਮ ਇੰਡਸਟਰੀ ਨੇ ਜਿੱਥੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ, ਉਥੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਰਾਣਾ ਰਣਬੀਰ ਦੇ ਪਿਤਾ ਦੇ ਦਿਹਾਂਤ ਦਾ ਦੁੱਖ ਜ਼ਾਹਰ ਕਰਦੇ ਹੋਏ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਪੰਜਾਬ ਸਰਕਾਰ ਨਿੱਜੀ ਤੌਰ ‘ਤੇ ਉਨ੍ਹਾਂ ਦੇ ਦੁੱਖ ਵਿਚ ਸ਼ਾਮਲ ਹੈ। ਇਸ ਮੌਕੇ ‘ਤੇ ਪੰਜਾਬ ਦੀਆਂ ਵੱਖੋ-ਵੱਖ ਧਾਰਮਿਕ, ਸਮਾਜਿਕ ਤੇ ਰਾਜਨੀਤਕ ਹਸਤੀਆਂ ਨੇ ਵੀ ਰਾਣਾ ਰਣਬੀਰ ਨਾਲ ਦੁੱਖ ਸਾਂਝਾ ਕੀਤਾ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਤਾਪ ਬਾਜਵਾ ਨੂੰ ਬੰਬ ਵਾਲੇ ਬਿਆਨ ’ਤੇ ਘੇਰਿਆ
ਬਾਜਵਾ ਖਿਲਾਫ਼ ਬਣਦੀ ਕਾਰਵਾਈ ਕਰਨ ਦੀ ਦਿੱਤੀ ਚੇਤਾਵਨੀ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ …