ਮਾਨਸਾ ਦੇ ਪਿੰਡ ਸਮਾਓ ਦੇ 24 ਸਾਲਾ ਕਿਸਾਨ ਨੇ ਕੀਤੀ ਖੁਦਕੁਸ਼ੀ
ਮਾਨਸਾ/ਬਿਊਰੋ ਨਿਊਜ਼
ਪੰਜਾਬ ਵਿਚ ਕਿਸਾਨ ਖੁਦਕੁਸ਼ੀਆਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਪੰਜਾਬ ਸਰਕਾਰ ਵਲੋਂ ਕਿਸਾਨ ਖੁਦਕੁਸ਼ੀਆਂ ਰੋਕਣ ਲਈ ਕਿਸਾਨਾਂ ਦਾ ਕੁਝ ਹੱਦ ਤੱਕ ਕਰਜ਼ਾ ਵੀ ਮਾਫ ਕੀਤਾ ਜਾ ਰਿਹਾ ਹੈ, ਪਰ ਇਸਦਾ ਕੋਈ ਬਹੁਤਾ ਅਸਰ ਹੁੰਦਾ ਦਿਖਾਈ ਨਹੀਂ ਦਿੰਦਾ। ਇਸੇ ਦੌਰਾਨ ਅੱਜ ਜ਼ਿਲ੍ਹਾ ਮਾਨਸਾ ਦੇ ਪਿੰਡ ਸਮਾਓ ਦੇ ਇੱਕ ਨੌਜਵਾਨ ਕਿਸਾਨ ਵਲੋਂ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ 24 ਸਾਲਾਂ ਦੇ ਰਾਜ ਸਿੰਘ ਨਾਮੀ ਕਿਸਾਨ ਦੇ ਸਿਰ ਲੱਖਾਂ ਰੁਪਏ ਦਾ ਕਰਜ਼ਾ ਸੀ। ਕਿਸਾਨ ਦੋ ਏਕੜ ਜ਼ਮੀਨ ਦਾ ਮਾਲਕ ਸੀ ਅਤੇ ਕੰਬਾਇਨ ਡਰਾਈਵਰ ਵਜੋਂ ਕੰਮ ਕਰਦਾ ਸੀ। ਕਰਜ਼ੇ ਦੀ ਪਰੇਸ਼ਾਨੀ ਦੇ ਚੱਲਦਿਆਂ ਉਸ ਨੇ ਜ਼ਹਿਰੀਲੀ ਚੀਜ਼ ਨਿਗਲ ਲਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ 4 ਸਾਲਾ ਬੱਚੇ ਨੂੰ ਛੱਡ ਗਿਆ।
Check Also
ਸ਼ੋ੍ਰਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਤੋਂ ਬਾਅਦ ਬੋਲੇ ਸੁਖਬੀਰ ਬਾਦਲ
ਕਿਹਾ : ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਸਗੋਂ ਇਹ ਪੰਜਾਬ ਦੀ ਅਸਲ ਪਾਰਟੀ …