ਮੁੱਖ ਮੁਕਾਬਲਾ ਕਾਂਗਰਸ ਅਤੇ ਅਕਾਲੀ ਦਲ ਵਿਚ ਹੀ ਹੋਵੇਗਾ
ਜਲੰਧਰ/ਬਿਊਰੋ ਨਿਊਜ਼
ਸ਼ਾਹਕੋਟ ‘ਚ 28 ਮਈ ਨੂੰ ਹੋ ਰਹੀ ਜ਼ਿਮਨੀ ਚੋਣ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਕਮਰ ਕੱਸ ਲਈ ਹੈ। ਇਸ ਚੋਣ ਨੂੰ ਲੈ ਕੇ ਜਿਥੇ ਲੰਘੇ ਕੱਲ੍ਹ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ, ਉਥੇ ਅੱਜ ਕਾਂਗਰਸ ਵਲੋਂ ਚੋਣ ਮੈਦਾਨ ਵਿਚ ਉਤਾਰੇ ਗਏ ਉਮੀਦਵਾਰ ਹਰਦੇਵ ਸਿੰਘ ਲਾਡੀ ਨੇ ਵੀ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਮੌਕੇ ਹਰਦੇਵ ਸਿੰਘ ਲਾਡੀ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ ਤੋਂ ਇਲਾਵਾ ਹੋਰ ਕਈ ਕਾਂਗਰਸੀ ਆਗੂ ਵੀ ਹਾਜ਼ਰ ਰਹੇ।ઠਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ “ਇਸ ਜਿੱਤ ਨਾਲ ਸਾਡਾ ਵਿਧਾਨ ਸਭਾ ਵਿੱਚ ਬਹੁਮਤ ਦੋ-ਤਿਹਾਈ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਪੰਜਾਬ ਨੂੰ ਪਹਿਲੇ ਸਥਾਨ ਤੋਂ 29ਵੇਂ ਸਥਾਨ ‘ਤੇ ਪਹੁੰਚਾ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ, “ਹੁਣ ਕਰਜ਼ਾ ਮੁਆਫੀ ਦੇ ਸਰਟੀਫਿਕੇਟ ਐਮਐਲਏ ਤੇ ਮੰਤਰੀ ਦੇਣਗੇ। ਇਸ ਤੋਂ ਪਹਿਲਾਂ ਚਾਰ ਸਮਾਗਮਾਂ ਵਿੱਚ ਅਸੀਂ ਕਿਸਾਨਾਂ ਨੂੰ ਕਰਜ਼ਾ ਮੁਆਫੀ ਦੇ ਸਰਟੀਫਿਕੇਟ ਦਿੱਤੇ ਹਨ।” ਸ਼ਾਹਕੋਟ ਵਿਚ ਮੁੱਖ ਮੁਕਾਬਲਾ ਕਾਂਗਰਸ ਅਤੇ ਅਕਾਲੀ ਦਲ ਵਿਚਕਾਰ ਹੀ ਹੈ, ਪਰ ਆਮ ਆਦਮੀ ਪਾਰਟੀ ਦੇ ਵੀ ਮੁਕਾਬਲੇ ‘ਚ ਰਹਿਣ ਦੇ ਅਸਾਰ ਹਨ।
Check Also
ਕਿਰਪਾਲ ਸਿੰਘ ਬਡੂੰਗਰ ਨੇ 7 ਮੈਂਬਰੀ ਕਮੇਟੀ ਤੋਂ ਦਿੱਤਾ ਅਸਤੀਫ਼ਾ
ਪਟਿਆਲਾ ’ਚ ਹੋਈ 7 ਮੈਂਬਰੀ ਕਮੇਟੀ ਦੀ ਮੀਟਿੰਗ ਪਟਿਆਲਾ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ ਸਾਹਿਬ …