ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ 12ਵੀਂ ਦੀ ਇਤਿਹਾਸ ਦੀ ਕਿਤਾਬ ‘ਤੇ ਉਸ ਸਮੇਂ ਤੱਕ ਰੋਕ ਲਗਾਉਣ ਦਾ ਫੈਸਲਾ ਕੀਤਾ ਹੈ ਜਦੋਂ ਤੱਕ ਨਵੀਂ ਬਣੀ ਜਾਂਚ ਕਮੇਟੀ ਇਸ ਸਬੰਧੀ ਆਪਣੀ ਰਿਪੋਰਟ ਨਹੀਂ ਸੌਂਪ ਦਿੰਦੀ। ਕੈਬਨਿਟ ਵਿਚ ਵਿਚਾਰ ਕੀਤਾ ਗਿਆ ਕਿ ਇਹ ਕਿਤਾਬਾਂ ਹੋਰ ਜਾਰੀ ਕਰਨ ਤੋਂ ਪਹਿਲਾਂ ਇਤਿਹਾਸਕਾਰ ਪ੍ਰੋ. ਕ੍ਰਿਪਾਲ ਸਿੰਘ ਦੀ ਅਗਵਾਈ ‘ਚ ਬਣੀ ਛੇ ਮੈਂਬਰੀ ਕਮੇਟੀ ਤੋਂ ਇਸ ਕਿਤਾਬ ਦੀ ਜਾਂਚ ਕਰਵਾਉਣਾ ਚੰਗਾ ਹੋਵੇਗਾ। ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਵੀ ਕਮੇਟੀ ਦਾ ਸਹਿਯੋਗ ਕਰਨ ਦੀ ਹਦਾਇਤ ਕੀਤੀ ਗਈ ਹੈ। ਪ੍ਰੋ.ਕ੍ਰਿਪਾਲ ਸਿੰਘ ਤੋਂ ਇਲਾਵਾ ਇਹ ਕਮੇਟੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਪ੍ਰੋ. ਜੇ ਐਸ ਗਰੇਵਾਲ , ਸਾਬਕਾ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਪ੍ਰੋ. ਪ੍ਰਿਥੀਪਾਲ ਸਿੰਘ ਕਪੂਰ ਅਤੇ ਪੰਜਾਬ ਯੂਨੀਵਰਸਿਟੀ ਦੇ ਇਤਿਹਾਸ ਦੇ ਐਮੀਰਾਈਟਸ ਪ੍ਰੋਫੈਸਰ ਇੰਦੂ ਬਾਂਗਾ ‘ਤੇ ਆਧਾਰਤ ਹੋਵੇਗੀ।
Check Also
ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ
ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ …