ਸ਼ਾਹਕੋਟ ਜ਼ਿਮਨੀ ਚੋਣ ਤੋਂ ਪਹਿਲਾਂ ਕੈਪਟਨ ਨੂੰ ਸ਼ਿਮਲਾ ਭੇਜੋ
ਜਲੰਧਰ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਨੇ ਸ਼ਾਹਕੋਟ ਜ਼ਿਮਨੀ ਚੋਣ ਨੂੰ ਨਿਰਪੱਖ ਢੰਗ ਨਾਲ ਕਰਵਾਉਣ ਲਈ ਕੈਪਟਨ ਨੂੰ ਪੰਜਾਬ ਤੋਂ ਬਾਹਰ ਸ਼ਿਮਲਾ ਭੇਜਣ ਦੀ ਮੰਗ ਕੀਤੀ ਹੈ। ਖਹਿਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਜਿਸ ਤਰ੍ਹਾਂ ਦਾ ਤਾਨਸ਼ਾਹ ਰਵੱਈਆ ਅਖਤਿਆਰ ਕੀਤਾ ਹੈ, ਅਜਿਹੇ ਵਿਚ ਸ਼ਾਹਕੋਟ ਜ਼ਿਮਨੀ ਚੋਣ ਨਿਰਪੱਖ ਨਹੀਂ ਹੋ ਸਕਦੀ। ਇਸ ਲਈ ਕੈਪਟਨ ਨੂੰ ਉਨ੍ਹਾਂ ਦੀ ਪਾਕਿਸਤਾਨੀ ਦੋਸਤ ਆਰੂਸਾ ਨਾਲ ਸ਼ਿਮਲਾ ਘੁੰਮਣ ਲਈ ਭੇਜਿਆ ਜਾਣਾ ਚਾਹੀਦਾ ਹੈ। ਖਹਿਰਾ ਨੇ ਕਿਹਾ ਕਿ ਮੁੱਖ ਮੰਤਰੀ ਐੱਸ. ਐੱਚ. ਓ. ਪਰਮਿੰਦਰ ਬਾਜਵਾ ਨੂੰ ਅਨੈਤਿਕ ਆਖ ਰਹੇ ਹਨ ਪਰ ਆਪਣੀ ਦੋਸਤ ਆਰੂਸਾ ਨਾਲ ਰਹਿਣਾ ਨੈਤਿਕ ਕਿੱਥੋਂ ਹੈ। ਖਹਿਰਾ ਨੇ ਕਿਹਾ ਕਿ ਜਿਸ ਤਰ੍ਹਾਂ ਮੁੱਖ ਮੰਤਰੀ ਇਕ ਦਾਗੀ ਉਮੀਦਵਾਰ ਦੇ ਹੱਕ ਵਿਚ ਖੁੱਲ੍ਹ ਕੇ ਸਾਹਮਣੇ ਆ ਗਏ ਹਨ, ਇਸ ਤੋਂ ਸਾਫ ਜ਼ਾਹਰ ਹੁੰਦਾ ਹੈ ਕਿ ਕਾਂਗਰਸ ਵਲੋਂ ਇਹ ਜ਼ਿਮਨੀ ਚੋਣ ਹਾਈਜੈਕ ਕੀਤੀ ਜਾਵੇਗੀ।
Check Also
ਕੈਬਨਿਟ ਮੀਟਿੰਗ ਦੌਰਾਨ ਮੁੱਖ ਮੰਤਰੀ ਮਾਨ ਨੇ ਮਜ਼ਦੂਰਾਂ ਨੂੰ ਜ਼ਮੀਨਾਂ ਦੇ ਮਾਲਕ ਬਣਾਉਣ ਦਾ ਕੀਤਾ ਐਲਾਨ
11231 ਲਾਭਪਾਤਰੀ ਬਣਨਗੇ ਜ਼ਮੀਨਾਂ ਦੇ ਮਾਲਕ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ …