Breaking News
Home / ਪੰਜਾਬ / ਕੰਵਰ ਸੰਧੂ ਲੋਕ ਲੇਖਾ ਕਮੇਟੀ ਦੇ ਬਣਾਏ ਚੇਅਰਮੈਨ

ਕੰਵਰ ਸੰਧੂ ਲੋਕ ਲੇਖਾ ਕਮੇਟੀ ਦੇ ਬਣਾਏ ਚੇਅਰਮੈਨ

ਵਿਧਾਨ ਸਭਾ ਦੀਆਂ ਵੱਖ-ਵੱਖ ਕਮੇਟੀਆਂ ਲਈ 13 ਚੇਅਰਮੈਨ ਨਾਮਜ਼ਦ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਵੱਲੋਂ ਸਾਲ 2018-19 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ ਦੇ ਚੇਅਰਮੈਨ ਅਤੇ ਮੈਂਬਰ ਨਾਮਜ਼ਦ ਕੀਤੇ ਗਏ ਹਨ। ਵਿਧਾਨ ਸਭਾ ਦੇ ਬੁਲਾਰੇ ਨੇ ਦੱਸਿਆ ਕਿ ਕੁੱਲ 13 ਕਮੇਟੀਆਂ ਦੇ ਚੇਅਰਮੈਨ ਨਾਮਜ਼ਦ ਕੀਤੇ ਗਏ ਹਨ, ਜਿਨ੍ਹਾਂ ਵਿੱਚ ਲੋਕ ਲੇਖਾ ਕਮੇਟੀ ਦੇ ਚੇਅਰਮੈਨ ਕੰਵਰ ਸੰਧੂ ਹੋਣਗੇ। ਮੈਂਬਰਾਂ ਵਿੱਚ ਦਰਸ਼ਨ ਸਿੰਘ ਬਰਾੜ, ਸੰਗਤ ਸਿੰਘ ਗਿਲਜੀਆਂ, ਕੁਲਜੀਤ ਸਿੰਘ ਨਾਗਰਾ, ਅਮਰਿੰਦਰ ਸਿੰਘ ਰਾਜਾ ਵੜਿੰਗ, ਅਮਿਤ ਵਿੱਜ, ਬਰਿੰਦਰਮੀਤ ਸਿੰਘ ਪਾਹੜਾ, ਸੁਨੀਲ ਦੱਤੀ, ਸੰਤੋਖ ਸਿੰਘ, ਕੁਲਬੀਰ ਸਿੰਘ ਜ਼ੀਰਾ, ਅਮਨ ਅਰੋੜਾ, ਪਵਨ ਕੁਮਾਰ ਟੀਨੂੰ ਅਤੇ ਐਨ.ਕੇ. ਸ਼ਰਮਾ ਸ਼ਾਮਲ ਹਨ। ਸਰਕਾਰੀ ਕਾਰੋਬਾਰ ਕਮੇਟੀ ਦੇ ਚੇਅਰਮੈਨ ਰਾਕੇਸ਼ ਪਾਂਡੇ ਨੂੰ ਬਣਾਇਆ ਗਿਆ ਹੈ। ਅਨੁਮਾਨ ਕਮੇਟੀ ਦੇ ਚੇਅਰਮੈਨ ਹਰਦਿਆਲ ਸਿੰਘ ਕੰਬੋਜ, ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਕਮੇਟੀ ਦੇ ਚੇਅਰਮੈਨ ਨੱਥੂ ਰਾਮ, ਹਾਊਸ ਕਮੇਟੀ ਦੇ ਚੇਅਰਮੈਨ ਅਜਾਇਬ ਸਿੰਘ ਭੱਟੀ ਡਿਪਟੀ ਸਪੀਕਰ ਨੂੰ ਅਹੁਦੇ ਦੇ ਆਧਾਰ ‘ਤੇ ਲਾਇਆ ਗਿਆ ਹੈ। ਸਥਾਨਕ ਸੰਸਥਾਵਾਂ ਅਤੇ ਪੰਚਾਇਤੀ ਰਾਜ ਇਕਾਈਆਂ ਸਬੰਧੀ ਕਮੇਟੀ ਦੇ ਚੇਅਰਮੈਨ ਹਰਪ੍ਰਤਾਪ ਸਿੰਘ ਅਜਨਾਲਾ, ਸਰਕਾਰੀ ਆਸ਼ਵਾਸਨਾ ਸਬੰਧੀ ਕਮੇਟੀ ਦੇ ਚੇਅਰਮੈਨ ਪਰਮਿੰਦਰ ਸਿੰਘ ਪਿੰਕੀ, ਅਧੀਨ ਵਿਧਾਨ ਕਮੇਟੀ ਦਾ ਚੇਅਰਮੈਨ ਡਾ. ਰਾਜ ਕੁਮਾਰ ਵੇਰਕਾ, ਪਟੀਸ਼ਨ ਕਮੇਟੀ ਦੇ ਚੇਅਰਮੈਨ ਗੁਰਕੀਰਤ ਸਿੰਘ ਕੋਟਲੀ, ਮੇਜ਼ ‘ਤੇ ਰੱਖੇ ਗਏ/ਰੱਖੇ ਜਾਣ ਵਾਲੇ ਕਾਗਜ਼-ਪੱਤਰਾਂ ਸਬੰਧੀ ਕਮੇਟੀ ਦਾ ਚੇਅਰਮੈਨ ਗੁਰਪ੍ਰਤਾਪ ਸਿੰਘ ਵਡਾਲਾ, ਲਾਇਬ੍ਰੇਰੀ ਕਮੇਟੀ ਦਾ ਚੇਅਰਮੈਨ ਅਮਰੀਕ ਸਿੰਘ ਢਿੱਲੋਂ, ਸਵਾਲ ਅਤੇ ਹਵਾਲਾ ਕਮੇਟੀ ਦਾ ਚੇਅਰਮੈਨ ਇੰਦਰਬੀਰ ਸਿੰਘ ਬੁਲਾਰੀਆ, ਵਿਸ਼ੇਸ਼ ਅਧਿਕਾਰ ਕਮੇਟੀ ਦਾ ਚੇਅਰਮੈਨ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਨਾਮਜ਼ਦ ਕੀਤਾ ਗਿਆ ਹੈ।

Check Also

ਕਾਂਗਰਸੀ MP ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਟਿਕਟ ਦੀ ਦਾਅਵੇਦਾਰੀ ਛੱਡੀ

ਕਿਹਾ : ਟਿਕਟ ਮਿਲੇ ਜਾਂ ਨਾ ਮਿਲੇ ਕਾਂਗਰਸ ਪਾਰਟੀ ਵਿਚ ਹੀ ਰਹਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …