Breaking News
Home / ਭਾਰਤ / ਝਾਰਖੰਡ ਹਾਈਕੋਰਟ ਨੇ ਲਾਲੂ ਯਾਦਵ ਨੂੰ ਸ਼ਰਤਾਂ ਤਹਿਤ ਦਿੱਤੀ 6 ਹਫਤਿਆਂ ਲਈ ਅੰਤਰਿਮ ਜ਼ਮਾਨਤ

ਝਾਰਖੰਡ ਹਾਈਕੋਰਟ ਨੇ ਲਾਲੂ ਯਾਦਵ ਨੂੰ ਸ਼ਰਤਾਂ ਤਹਿਤ ਦਿੱਤੀ 6 ਹਫਤਿਆਂ ਲਈ ਅੰਤਰਿਮ ਜ਼ਮਾਨਤ

ਲੰਘੇ ਕੱਲ੍ਹ ਬੇਟੇ ਦੇ ਵਿਆਹ ‘ਚ ਸ਼ਾਮਲ ਹੋਣ ਲਈ ਮਿਲੀ ਸੀ 3 ਦਿਨ ਦੀ ਪੈਰੋਲ
ਰਾਂਚੀ/ਬਿਊਰੋ ਨਿਊਜ਼
ਝਾਰਖੰਡ ਹਾਈਕੋਰਟ ਨੇ ਅੱਜ ਚਾਰਾ ਘੁਟਾਲੇ ਵਿਚ ਸਜ਼ਾ ਕੱਟ ਰਹੇ ਲਾਲੂ ਪ੍ਰਸ਼ਾਦ ਯਾਦਵ ਨੂੰ 6 ਹਫਤਿਆਂ ਲਈ ਸ਼ਰਤਾਂ ਤਹਿਤ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਲਾਲੂ ਯਾਦਵ ਵਲੋਂ ਆਪਣਾ ਇਲਾਜ ਕਰਵਾਉਣ ਲਈ ਜ਼ਮਾਨਤ ਦੀ ਮੰਗ ਕੀਤੀ ਗਈ ਸੀ। ਚੇਤੇ ਰਹੇ ਕਿ ਲੰਘੇ ਕੱਲ੍ਹ ਲਾਲੂ ਯਾਦਵ ਨੂੰ ਆਪਣੇ ਬੇਟੇ ਤੇਜ ਪ੍ਰਤਾਪ ਦੇ ਵਿਆਹ ਸਮਾਗਮਾਂ ਵਿਚ ਸ਼ਾਮਲ ਹੋਣ ਲਈ 11 ਤੋਂ 13 ਮਈ ਤੱਕ ਤਿੰਨ ਦਿਨ ਲਈ ਪੈਰੋਲ ਮਿਲੀ ਸੀ। ਜ਼ਿਕਰਯੋਗ ਹੈ ਕਿ ਲਾਲੂ ਯਾਦਵ ਨੇ ਆਪਣਾ ਇਲਾਜ ਕਰਵਾਉਣ ਲਈ ਤਿੰਨ ਮਹੀਨੇ ਦੀ ਅੰਤਰਿਮ ਜ਼ਮਾਨਤ ਮੰਗੀ ਸੀ। ਮਾਨਯੋਗ ਜੱਜ ਨੇ ਪਟੀਸ਼ਨ ‘ਤੇ ਸੁਣਵਾਈ ਤੋਂ ਬਾਅਦ ਏਮਜ਼ ਤੋਂ ਵੀ ਰਿਪੋਰਟ ਮੰਗੀ ਸੀ। ਲਾਲੂ ਯਾਦਵ ਵਲੋਂ ਦੱਸਿਆ ਗਿਆ ਸੀ ਕਿ ਉਨ੍ਹਾਂ ਦੀ ਸਿਹਤ ਠੀਕ ਨਹੀਂ ਹੈ ਅਤੇ ਉਹ ਮੁੰਬਈ ਦੇ ਏਸ਼ੀਅਨ ਹਾਰਟ ਇੰਸਟੀਚਿਊਟ ‘ਚ ਇਲਾਜ ਕਰਵਾਉਣਾ ਚਾਹੁੰਦੇ ਹਨ।

Check Also

ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧੀ

ਸ਼ੂਗਰ ਲੈਵਲ ਵਧਣ ਕਾਰਨ ਜੇਲ੍ਹ ’ਚ ਕੇਜਰੀਵਾਲ ਨੂੰ ਪਹਿਲੀ ਵਾਰ ਦਿੱਤੀ ਗਈ ਇੰਸੁਲਿਨ ਨਵੀਂ ਦਿੱਲੀ/ਬਿਊਰੋ …