9 C
Toronto
Monday, October 27, 2025
spot_img
Homeਪੰਜਾਬਮਨਪ੍ਰੀਤ ਬਾਦਲ ਨੇ ਵਿਸ਼ਵ ਬੈਂਕ ਦੀ ਟੀਮ ਨਾਲ ਕੀਤੀ ਮੁਲਾਕਾਤ

ਮਨਪ੍ਰੀਤ ਬਾਦਲ ਨੇ ਵਿਸ਼ਵ ਬੈਂਕ ਦੀ ਟੀਮ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਾਉਣ ਲਈ ਮੰਗੀ ਮੱਦਦ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਵਿਸ਼ਵ ਬੈਂਕ ਦੀ ਟੀਮ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਹੈ। ਪੰਜਾਬ ਭਵਨ ਚੰਡੀਗੜ੍ਹ ਵਿਚ ਵਿਸ਼ਵ ਬੈਂਕ ਦੀ ਟੀਮ ਨਾਲ ਗੱਲਬਾਤ ਕਰਦਿਆਂ ਮਨਪ੍ਰੀਤ ਬਾਦਲ ਨੇ ਕਿਹਾ ਕਿ ਪੀਣ ਵਾਲਾ ਸਾਫ ਪਾਣੀ, ਸੀਵਰੇਜ, ਸੈਨੀਟੇਸ਼ਨ, ਸਿਹਤ, ਖੇਤੀਬਾੜੀ ਅਤੇ ਛੱਪੜਾਂ ਦਾ ਨਵੀਨੀਕਰਨ ਅਜਿਹੇ ਪ੍ਰਮੁੱਖ ਖੇਤਰ ਹਨ, ਜਿਨ੍ਹਾਂ ਵਿਚ ਸੁਧਾਰ ਦੀ ਗੁੰਜਾਇਸ਼ ਹੈ। ਵਿੱਤ ਮੰਤਰੀ ਨੇ ਕਿਹਾ ਕਿ ਵਿਸ਼ਵ ਬੈਂਕ ਵੱਲੋਂ ਪੰਜਾਬ ਦੀ ਪ੍ਰਤੀ ਵਿਅਕਤੀ ਆਮਦਨ ਵਿਚ ਵਾਧਾ ਕਰਨ ਲਈ ਢੁਕਵੀਂ ਮਦਦ ਕੀਤੀ ਜਾਵੇ।ઠਉਨ੍ਹਾਂ ਇਹ ਵੀ ਕਿਹਾ ਕਿ ਸਰਹੱਦੀ ਖੇਤਰ ਦੇ ਲੋਕਾਂ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਵੀ ਸਹਾਇਤਾ ਦੀ ਲੋੜ ਹੈ। ਮੀਟਿੰਗ ਦੌਰਾਨ ਵਿਚਾਰ-ਚਰਚਾ ਕੀਤੀ ਗਈ ਕਿ ਪੰਜਾਬ ਵਿਚ ਖਾਸ ਤੌਰ ‘ਤੇ ਦਿਹਾਤੀ ਖੇਤਰ ਵਿਚ ਪੀਣ ਵਾਲੇ ਸਾਫ ਪਾਣੀ ਦੀ ਵੀ ਘਾਟ ਹੈ। ਇਸ ਮੰਤਵ ਦੀ ਪੂਰਤੀ ਲਈ ਵਿਸ਼ਵ ਬੈਂਕ ਦੀ ਸਹਾਇਤਾ ਜ਼ਰੂਰੀ ਹੈ ਤਾਂ ਜੋ ਲੋਕਾਂ ਨੂੰ ਪੀਣ ਵਾਲਾ ਸਾਫ ਪਾਣੀ, ਸੀਵਰੇਜ ਅਤੇ ਹੋਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।

RELATED ARTICLES
POPULAR POSTS