ਖਹਿਰਾ ਨੇ ਕਿਹਾ, ਪਰਮਿੰਦਰ ਬਾਜਵਾ ਦੀ ਜਾਨ ਨੂੰ ਖਤਰਾ
ਜਲੰਧਰ/ਬਿਊਰੋ ਨਿਊਜ਼
ਥਾਣੇਦਾਰ ਪਰਮਿੰਦਰ ਬਾਜਵਾ ਨੂੰ ਹਿਰਾਸਤ ਵਿਚ ਲਏ ਜਾਣ ਤੋਂ ਬਾਅਦ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਕੈਪਟਨ ਸਰਕਾਰ ਦੀ ਨਿੰਦਾ ਕਰਨੀ ਸ਼ੁਰੂ ਕਰ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਰਮਿੰਦਰ ਬਾਜਵਾ ਨੂੰ ਪੁਲਿਸ ਵਲੋਂ ਹਿਰਾਸਤ ਵਿਚ ਲਏ ਜਾਣ ਪਿੱਛੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਹੱਥ ਹੈ। ਚੀਮਾ ਨੇ ਕਿਹਾ ਕਿ ਇਸ ਮਾਮਲੇ ਨੂੰ ਅਕਾਲੀ ਦਲ ਵਲੋਂ ਚੋਣ ਕਮਿਸ਼ਨ ਕੋਲ ਲਿਜਾਇਆ ਜਾਵੇਗਾ।ઠਚੀਮਾ ਨੇ ਕਿਹਾ ਕਿ ਪੰਜਾਬ ਪੁਲਿਸ ਦਾ ਪੂਰੀ ਤਰ੍ਹਾਂ ਸਿਆਸੀਕਰਨ ਹੋ ਚੁੱਕਾ ਹੈ।
ਇਸੇ ਦੌਰਾਨ ‘ਆਪ’ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਪਰਮਿੰਦਰ ਸਿੰਘ ਬਾਜਵਾ ਦੀ ਜਾਨ ਨੂੰ ਖਤਰਾ ਹੈ। ਖਹਿਰਾ ਨੇ ਕਿਹਾ ਕਿ ਕੈਪਟਨ ਸਰਕਾਰ ਪਰਮਿੰਦਰ ਬਾਜਵਾ ਨੂੰ ਡਿਸਮਿਸ ਕਰਨਾ ਚਾਹੁੰਦੀ ਹੈ ਅਤੇ ਹਰਦੇਵ ਲਾਡੀ ਖਿਲਾਫ ਦਰਜ ਹੋਏ ਮਾਮਲੇ ਨੂੰ ਦਬਾਉਣਾ ਚਾਹੁੰਦੀ ਹੈ।

