ਕਿਹਾ, ਸੱਚ ਕਹਾਂਗਾ ਭਾਵੇਂ ਨਤੀਜਾ ਕੁਝ ਵੀ ਹੋਵੇ
ਨਵਾਜ਼ ਦਾ ਤਾਜ਼ਾ ਬਿਆਨ ਮੁੰਬਈ ਹਮਲਿਆਂ ਪਿੱਛੇ ਪਾਕਿਸਤਾਨ ਹੀ
ਇਸਲਾਮਾਬਾਦ/ਬਿਊਰੋ ਨਿਊਜ਼
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੇ ਸਾਲ 2008 ਵਿਚ ਮੁੰਬਈ ‘ਚ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਆਪਣੇ ਹਾਲੀਆ ਬਿਆਨ ਨੂੰ ਇਕ ਵਾਰ ਫਿਰ ਦੁਹਰਾ ਦਿੱਤਾ ਹੈ। ਨਵਾਜ਼ ਸ਼ਰੀਫ ਨੇ ਕਿਹਾ ਕਿ ਮੈਂ ਜੋ ਵੀ ਕਹਾਂਗਾ ਸੱਚ ਕਹਾਂਗਾ ਭਾਵੇਂ ਨਤੀਜਾ ਕੁਝ ਵੀ ਹੋਵੇ। ਸ਼ਰੀਫ ਨੇ ਇਕ ਇੰਟਰਵਿਊ ਵਿਚ ਪਹਿਲੀ ਵਾਰ ਸਵੀਕਾਰ ਕੀਤਾ ਸੀ ਕਿ ਪਾਕਿਸਤਾਨ ਵਿਚ ਅੱਤਵਾਦੀ ਸੰਗਠਨ ਸਰਗਰਮ ਹਨ। ਉਨ੍ਹਾਂ ਬਿਨਾ ਝਿਜਕ ਕਿਹਾ ਸੀ ਕਿ ਮੁੰਬਈ ਹਮਲਿਆਂ ਵਿਚ ਪਾਕਿਸਤਾਨ ਦਾ ਹੱਥ ਸੀ। ਨਵਾਜ਼ ਦੇ ਇਸ ਬਿਆਨ ਤੋਂ ਬਾਅਦ ਪਾਕਿਸਤਾਨ ਵਿਚ ਵਿਵਾਦ ਸ਼ੁਰੂ ਹੋ ਗਿਆ ਹੈ ਅਤੇ ਇਸ ਬਿਆਨ ਨੂੰ ਖਾਰਜ ਕਰਵਾਉਣ ਲਈ ਲਗਾਤਾਰ ਬੈਠਕਾਂ ਹੋ ਰਹੀਆਂ ਹਨ। ਸ਼ਰੀਫ ਦੀ ਪਾਰਟੀ ਮੁਸਲਿਮ ਲੀਗ ਦੇ ਪ੍ਰਧਾਨ ਸ਼ਾਹਬਾਜ਼ ਸ਼ਰੀਫ ਨੇ ਕਿਹਾ ਕਿ ਪਾਰਟੀ ਸ਼ਰੀਫ ਦੇ ਅਜਿਹੇ ਦਾਅਵਿਆਂ ਨੂੰ ਖਾਰਜ ਕਰਦੀ ਹੈ।
Check Also
ਰੂਸ ਨੇ ਯੂਕਰੇਨ ’ਤੇ ਬੈਲਿਸਟਿਕ ਮਿਜ਼ਾਈਲ ਦਾਗ ਕੇ ਕੀਤੀ ਟੈਸਟਿੰਗ
ਪੂਤਿਨ ਦੀ ਧਮਕੀ : ਯੂਕਰੇਨ ਦੀ ਮੱਦਦ ਕਰਨ ਵਾਲਿਆਂ ’ਤੇ ਕਰਾਂਗੇ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ …