Breaking News
Home / ਭਾਰਤ / ਦਿੱਲੀ ਪੁਲਿਸ ਨੇ ਸ਼ਸ਼ੀ ਥਰੂਰ ਵਿਰੁੱਧ ਦਾਇਰ ਕੀਤੀ ਚਾਰਜਸ਼ੀਟ

ਦਿੱਲੀ ਪੁਲਿਸ ਨੇ ਸ਼ਸ਼ੀ ਥਰੂਰ ਵਿਰੁੱਧ ਦਾਇਰ ਕੀਤੀ ਚਾਰਜਸ਼ੀਟ

ਸੁਨੰਦਾ ਪੁਸ਼ਕਰ ਮਾਮਲੇ ਦੀ ਅਗਲੀ ਸੁਣਵਾਈ 24 ਮਈ ਨੂੰ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਪੁਲਿਸ ਨੇ ਸੁਨੰਦਾ ਪੁਸ਼ਕਰ ਹੱਤਿਆ ਮਾਮਲੇ ਵਿਚ 4 ਸਾਲਾਂ ਬਾਅਦ ਪਟਿਆਲਾ ਹਾਊਸ ਕੋਰਟ ਵਿਚ ਚਾਰਜਸ਼ੀਟ ਦਾਖਲ ਕਰਵਾਈ ਹੈ । ਪੁਲਿਸ ਨੇ ਆਈ.ਪੀ.ਸੀ. ਦੀ ਧਾਰਾ 306 ਭਾਵ ਖੁਦਕੁਸ਼ੀ ਲਈ ਉਕਸਾਉਣ ਅਤੇ ਧਾਰਾ 498 ਏ ਯਾਨੀ ਕਿ ਵਿਆਹੁਤਾ ਜੀਵਨ ਵਿਚ ਤਸ਼ੱਦਦ, ਹੇਠ ਚਾਰਜ਼ਸ਼ੀਟ ਦਾਇਰ ਕੀਤੀ ਹੈ । ਪੁਲਿਸ ਨੇ ਇਸ ਮਾਮਲੇ ਵਿਚ ਪਹਿਲਾਂ ਕਤਲ ਦਾ ਕੇਸ ਦਰਜ ਕੀਤਾ ਸੀ ਅਤੇ ਇਸ ਮਾਮਲੇ ਵਿਚ ਸ਼ਸ਼ੀ ਥਰੂਰ ਨੂੰ ਦੋਸ਼ੀ ਮੰਨਦਿਆਂ ਪੁਲਿਸ ਨੇ 3000 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਹੈ । ਸੁਨੰਦਾ ਪੁਸ਼ਕਰ ਮਾਮਲੇ ਦੀ ਅਗਲੀ ਸੁਣਵਾਈ 24 ਮਈ ਨੂੰ ਹੋਣੀ ਹੈ। ਜ਼ਿਕਰਯੋਗ ਹੈ ਕਿ ਸੁਨੰਦਾ ਪੁਸ਼ਕਰ ਦੀ ਲਾਸ਼ 17 ਜਨਵਰੀ, 2014 ਨੂੰ ਹੋਟਲ ਦੇ ਕਮਰੇ ਵਿਚੋਂ ਭੇਤਭਰੀ ਹਾਲਤ ‘ਚ ਮਿਲੀ ਸੀ।

Check Also

ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਦੌਰਾਨ ਅੱਜ 21 ਸੂਬਿਆਂ ਦੀਆਂ 102 ਸੀਟਾਂ ’ਤੇ ਪਈਆਂ ਵੋਟਾਂ

ਭਾਰਤ ਭਰ ’ਚ 7 ਗੇੜਾਂ ’ਚ ਹੋਣੀ ਹੈ ਵੋਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ’ਚ ਲੋਕ …