ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਲਿਖਿਆ ਪੱਤਰ
ਨਵੀਂ ਦਿੱਲੀ/ਬਿਊਰੋ ਨਿਊਜ਼
‘ਕਾਂਗਰਸ ਦੇ ਨੇਤਾ ਕੰਨ ਖੋਲ੍ਹ ਕੇ ਸੁਣ ਲੈਣ … ਜੇ ਹੱਦ ਟੱਪੀ ਤਾਂ, ਇਹ ਮੋਦੀ ਹੈ … ਲੈਣੇ ਦੇ ਦੇਣੇ ਪੈ ਜਾਣਗੇ …’ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕਹੇ ਗਏ ਇਨ੍ਹਾਂ ਸ਼ਬਦਾਂ ਦਾ ਜ਼ਿਕਰ ਕਰਦੇ ਹੋਏ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਧਮਕੀ ਭਰੀ ਅਜਿਹੀ ਭਾਸ਼ਾ ਦੀ ਵਰਤੋਂ ਕਰਨ ਤੋਂ ਰੋਕਿਆ ਜਾਵੇ। ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਅਜਿਹੀਆਂ ਗੱਲਾਂ ਸ਼ੋਭਾ ਨਹੀਂ ਦਿੰਦੀਆਂ। ਡਾ. ਮਨਮੋਹਨ ਸਿੰਘ ਨੇ ਆਪਣੇ ਪੱਤਰ ਵਿਚ ਕਰਨਾਟਕ ਦੇ ਹੁਬਲੀ ਵਿਚ ਲੰਘੀ 6 ਮਈ ਨੂੰ ਦਿੱਤੇ ਗਏ ਮੋਦੀ ਦੇ ਭਾਸ਼ਣ ਦਾ ਜ਼ਿਕਰ ਵੀ ਕੀਤਾ। ਚੇਤੇ ਰਹੇ ਕਿ ਮੋਦੀ ਦੇ ਅਜਿਹੇ ਭਾਸ਼ਣ ਦੇ ਕਲਿੱਪ ਯੂ ਟਿਊਬ ‘ਤੇ ਚੜ੍ਹੇ ਹੋਏ ਹਨ।
Check Also
ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ
ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …