Breaking News
Home / ਪੰਜਾਬ / ਕੇਂਦਰੀ ਜੇਲ੍ਹ ਲੁਧਿਆਣਾ ‘ਚੋਂ ਦੋ ਕੈਦੀ ਫਰਾਰ

ਕੇਂਦਰੀ ਜੇਲ੍ਹ ਲੁਧਿਆਣਾ ‘ਚੋਂ ਦੋ ਕੈਦੀ ਫਰਾਰ

ਜੇਲ੍ਹ ਮੰਤਰੀ ਨੇ ਕਿਹਾ, ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰੀ ਜੇਲ੍ਹ ਲੁਧਿਆਣਾ ਵਿੱਚੋਂ ਅੱਜ ਸਵੇਰੇ ਦੋ ਕੈਦੀ ਫਰਾਰ ਹੋ ਗਏ । ਫਰਾਰ ਕੈਦੀਆਂ ਦੇ ਨਾਮ ਜਸਵੀਰ ਸਿੰਘ ਅਤੇ ਹਰਵਿੰਦਰ ਸਿੰਘ ਹਨ। ਅਜਿਹੀ ਸੁਰੱਖਿਅਤ ਜੇਲ੍ਹ ਵਿੱਚੋਂ ਇਸ ਤਰ੍ਹਾਂ ਕੈਦੀ ਫ਼ਰਾਰ ਹੋਣ ਕਾਰਨ ਸਰਕਾਰ ਵਿੱਚ ਕਾਫ਼ੀ ਹਲਚਲ ਪੈਦਾ ਹੋ ਗਈ ਹੈ। ਇਸ ਮਾਮਲੇ ਨੂੰ ਲੈ ਕੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਗ੍ਰਹਿ ਵਿਭਾਗ ਅਤੇ ਜੇਲ੍ਹ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ । ਫਰਾਰ ਹੋਣ ਵਾਲੇ ਕੈਦੀ ਦੋਵੇਂ ਸਕੇ ਭਰਾ ਹਨ। ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਕੱਲ੍ਹ ਸ਼ਾਮੀਂ ਸੱਤ ਵਜੇ ਜਦੋਂ ਕੈਦੀਆਂ ਦੀ ਗਿਣਤੀ ਕੀਤੀ ਗਈ ਤਾਂ ਕੈਦੀ ਪੂਰੇ ਸਨ ਪਰ ਜਦੋਂ ਅੱਜ ਸਵੇਰੇ ਸੱਤ ਵਜੇ ਕੈਦੀਆਂ ਨੂੰ ਗਿਣਿਆ ਗਿਆ ਤਾਂ ਇਹ ਦੋਵੇਂ ਭਰਾ ਜੇਲ੍ਹ ਵਿੱਚ ਨਹੀਂ ਸਨ । ਉਨ੍ਹਾਂ ਦੱਸਿਆ ਕਿ ਕੇਂਦਰੀ ਜੇਲ੍ਹ ਲੁਧਿਆਣਾ ਵਿੱਚੋਂ ਕੈਦੀ ਫਰਾਰ ਹੋਣਾ ਬੇਹੱਦ ਸੰਗੀਨ ਮਾਮਲਾ ਹੈ। ਇਸ ਮਾਮਲੇ ਵਿਚ ਜਿਹੜਾ ਵੀ ਕੋਈ ਅਧਿਕਾਰੀ ਜਾਂ ਕਰਮਚਾਰੀ ਦੋਸ਼ੀ ਪਾਇਆ ਗਿਆ ਤਾਂ ਉਸ ਨੂੰ ਸਿੱਧਾ ਬਰਤਰਫ਼ ਹੀ ਕੀਤਾ ਜਾਵੇਗਾ ।

Check Also

ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਸਬੰਧੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਚੋਣ ਕਮਿਸ਼ਨ ਨੂੰ ਪੱਤਰ 

ਡਾ. ਦਲਜੀਤ ਸਿੰਘ ਚੀਮਾ ਨੇ ਅਕਾਲੀ ਦਲ ਖਿਲਾਫ ਸਾਜਿਸ਼ ਰਚਣ ਦੇ ਲਗਾਏ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ …