23.9 C
Toronto
Thursday, August 13, 2026
spot_img
Homeਪੰਜਾਬਤਿੰਨ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਕਮੇਟੀਆਂ ਤੋਂ ਦਿੱਤਾ ਅਸਤੀਫਾ

ਤਿੰਨ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਕਮੇਟੀਆਂ ਤੋਂ ਦਿੱਤਾ ਅਸਤੀਫਾ

ਤਿੰਨ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਕਮੇਟੀਆਂ ਤੋਂ ਦਿੱਤਾ ਅਸਤੀਫਾਨਰਾਜ਼ ਵਿਧਾਇਕਾਂ ਦਾ ਕਹਿਣਾ, ਸਾਡੀ ਕਿਸੇ ਵੀ ਸੀਨੀਅਰ ਆਗੂ ਨੇ ਨਹੀਂ ਸੁਣੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ‘ਚ ਪਿਛਲੇ ਦਿਨੀਂ ਕੈਬਨਿਟ ਵਿਚ ਵਾਧਾ ਹੋਇਆ ਸੀ। ਇਸ ਵਾਧੇ ਦੌਰਾਨ ਕਈ ਸੀਨੀਅਰ ਆਗੂ ਨਜ਼ਰਅੰਦਾਜ਼ ਕੀਤੇ ਗਏ। ਹੁਣ ਨਰਾਜ਼ ਤਿੰਨ ਵਿਧਾਇਕਾਂ ਰਾਕੇਸ਼ ਪਾਂਡੇ, ਅਮਰੀਕ ਸਿੰਘ ਢਿੱਲੋਂ ਤੇ ਰਣਦੀਪ ਨਾਭਾ ਨੇ ਵਿਧਾਨ ਸਭਾ ਕਮੇਟੀਆਂ ਤੋਂ ਅਸਤੀਫ਼ੇ ਦੇ ਦਿੱਤੇ ਹਨ। ਉਨ੍ਹਾਂ ਨੇ ਕਿਹਾ ਕਿ ਉਹ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਮਿਲ ਕੇ ਆਪਣਾ ਰੋਸ ਜ਼ਾਹਰ ਕਰਨਗੇ ਤੇ ਉਨ੍ਹਾਂ ਨੂੰ ਇਸ ਸਬੰਧੀ ਫੈਸਲਾ ਕਰਨ ਦੀ ਅਪੀਲ ਕਰਨਗੇ। ਉਨ੍ਹਾਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਸਮੇਤ ਕਿਸੇ ਵੀ ਸੀਨੀਅਰ ਪਾਰਟੀ ਆਗੂ ਨੇ ਉਨ੍ਹਾਂ ਦੀ ਨਹੀਂ ਸੁਣੀ।
ਚੇਤੇ ਰਹੇ ਕਿ ਇਨ੍ਹਾਂ ਤਿੰਨਾਂ ਵਿਧਾਇਕਾਂ ਨੇ ਅਜੇ ਪਾਰਟੀ ਅਹੁਦਿਆਂ ਤੋਂ ਅਸਤੀਫ਼ਾ ਨਹੀਂ ਦਿੱਤਾ। ਫਿਰ ਵੀ ਸ਼ਾਹਕੋਟ ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਇਹ ਵੱਡਾ ਝਟਕਾ ਹੈ।

RELATED ARTICLES
POPULAR POSTS