ਕਾਂਗਰਸ ਨੇ 78 ਸੀਟਾਂ ਜਿੱਤੀਆਂ, 38 ਸੀਟਾਂ ਜਿੱਤਣ ਵਾਲੇ ਜਨਤਾ ਦਲ ਨੂੰ ਕਾਂਗਰਸ ਨੇ ਦਿੱਤਾ ਸਮਰਥਨ
ਨਵੀਂ ਦਿੱਲੀ/ਬਿਊਰੋ ਨਿਊਜ਼
ਕਰਨਾਟਕ ਵਿਚ ਭਾਜਪਾ ਸਭ ਤੋਂ ਵੱਡੀ ਪਾਰਟੀ ਬਣਨ ਦੇ ਬਾਵਜੂਦ ਵੀ ਸਰਕਾਰ ਬਣਾਉਣ ਦੀ ਦੌੜ ਵਿਚ ਕਾਂਗਰਸ ਤੋਂ ਪਛੜ ਗਈ ਹੈ। ਅੱਜ ਆਏ ਚੋਣ ਨਤੀਜਿਆਂ ਵਿਚ ਭਾਜਪਾ ਨੂੰ ਸਰਕਾਰ ਬਣਾਉਣ ਲਈ 113 ਸੀਟਾਂ ਦੀ ਜ਼ਰੂਰਤ ਸੀ, ਪਰ ਭਾਜਪਾ 104 ਸੀਟਾਂ ‘ਤੇ ਹੀ ਜਿੱਤ ਪ੍ਰਾਪਤ ਕਰ ਸਕੀ ਹੈ। ਚੇਤੇ ਰਹੇ ਕਰਨਾਟਕ ਵਿਚ 224 ਸੀਟਾਂ ਲਈ ਵੋਟਾਂ ਪਈਆਂ ਸਨ। ਬਹੁਮਤ ਤੋਂ 9 ਸੀਟਾਂ ਦੂਰ ਰਹੀ ਭਾਜਪਾ ਨੂੰ ਸੱਤਾ ਤੋਂ ਦੂਰ ਰੱਖਣ ਲਈ ਕਾਂਗਰਸ ਨੇ ਫੁਰਤੀ ਦਿਖਾਈ। ਕਾਂਗਰਸ ਨੇ 78 ਸੀਟਾਂ ਜਿੱਤਣ ਦੇ ਬਾਵਜੂਦ 38 ਸੀਟਾਂ ਵਾਲੇ ਜਨਤਾ ਦਲ (ਸੈਕੂਲਰ) ਨੂੰ ਸਮਰਥਨ ਦਾ ਐਲਾਨ ਕਰ ਦਿੱਤਾ। ਇਸਦੇ ਚੱਲਦਿਆਂ ਭਾਜਪਾ ਵਲੋਂ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਯੇਦੀਯੁਰੱਪਾ ਨੇ ਕਿਹਾ ਕਿ ਸਰਕਾਰ ਭਾਜਪਾ ਹੀ ਬਣਾਏਗੀ ਤੇ ਉਹ ਰਾਜਪਾਲ ਨੂੰ ਮਿਲਣ ਲਈ ਵੀ ਪਹੁੰਚ ਗਏ। ਇਸ ਤੋਂ ਅੱਧੇ ਘੰਟੇ ਬਾਅਦ ਹੀ ਜਨਤਾ ਦਲ (ਸੈਕੂਲਰ) ਦੇ ਕੁਮਾਰ ਸਵਾਮੀ ਨੇ ਵੀ ਰਾਜਪਾਲ ਨਾਲ ਮੁਲਾਕਾਤ ਕੀਤੀ।
Check Also
ਛੱਤੀਸਗੜ੍ਹ ’ਚ ਸੁਰੱਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਹੋਇਆ ਮੁਕਾਬਲਾ
28 ਤੋਂ ਵੱਧ ਨਕਸਲੀ ਮਾਰੇ ਜਾਣ ਦੀ ਖਬਰ ਰਾਏਪੁਰ/ਬਿਊਰੋ ਨਿਊਜ਼ ਛੱਤੀਸਗੜ੍ਹ ਦੇ ਨਾਰਾਇਣਪੁਰ ਜ਼ਿਲ੍ਹੇ …