ਕਿਹਾ, ਨਵਜੋਤ ਸਿੱਧੂ ਤਾਂ ਆਪਣੀ ਕਿਸਮਤ ਨਾਲ ਹੀ ਬਚਿਆ
ਚੰਡੀਗੜ੍ਹ/ਬਿਊਰੋ ਨਿਊਜ਼
ਸੁਪਰੀਮ ਕੋਰਟ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਗੈਰ ਇਰਾਦਾ ਕਤਲ ਕੇਸ ਵਿੱਚੋਂ ਬਰੀ ਕਰ ਦਿੱਤਾ ਗਿਆ। ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਸੁਪਰੀਮ ਕੋਰਟ ਨੇ ਸਿੱਧੂ ਨੂੰ ਰਾਹਤ ਦੇ ਦਿੱਤੀ ਹੈ ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਨੂੰ ਫਸਾਉਣ ਵਿੱਚ ਕੋਈ ਕਸਰ ਨਹੀਂ ਛੱਡੀ। ਉਨ੍ਹਾਂ ਕਿਹਾ ਕਿ ਸਿੱਧੂ ਤਾਂ ਆਪਣੀ ਕਿਸਮਤ ਨਾਲ ਬਚ ਗਿਆ ਹੈ। ਇਸ ਸਬੰਧੀ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਨਵਜੋਤ ਸਿੱਧੂ ਦੇ ਫੈਸਲੇ ਨੂੰ ਕੈਪਟਨ ਤੇ ਰਾਹੁਲ ਧੜੇ ਦੀ ਜਿੱਤ ਹਾਰ ਨਾ ਬਣਾਓ। ਇਹ ਸਿਰਫ ਕਾਨੂੰਨੀ ਫੈਸਲਾ ਹੈ।
Check Also
ਕਿਸਾਨ ਆਗੂ ਡੱਲੇਵਾਲ ਨੇ ਮੁੱਖ ਮੰਤਰੀ ਮਾਨ ਦੀ ਚੁਣੌਤੀ ਕਬੂਲੀ
ਕਿਹਾ : ਮੀਡੀਆ ਦੇ ਸਾਹਮਣੇ ਕਰਵਾਈ ਜਾਵੇ ਡਿਬੇਟ ਬਠਿੰਡਾ/ਬਿਊਰੋ ਨਿਊਜ਼ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ …