15.7 C
Toronto
Tuesday, September 29, 2026
spot_img
Homeਪੰਜਾਬਸਿੱਧੂ ਨੇ ਰਾਹੁਲ ਅਤੇ ਪ੍ਰਿਅੰਕਾ ਨੂੰ ਕੀਤਾ ਮੈਸੇਜ਼

ਸਿੱਧੂ ਨੇ ਰਾਹੁਲ ਅਤੇ ਪ੍ਰਿਅੰਕਾ ਨੂੰ ਕੀਤਾ ਮੈਸੇਜ਼

ਸਿੱਧੂ ਨੇ ਰਾਹੁਲ ਅਤੇ ਪ੍ਰਿਅੰਕਾ ਨੂੰ ਕੀਤਾ ਮੈਸੇਜ਼ਕਿਹਾ, ਮੇਰੀ ਜ਼ਿੰਦਗੀ ਤੁਹਾਡੇ ਲਈ, ਮੈਂ ਵਿਰੋਧੀਆਂ ਨੂੰ ਕਰਦਾ ਹਾਂ ਮਾਫ
ਚੰਡੀਗੜ੍ਹ/ਬਿਊਰੋ ਨਿਊਜ਼
ਸੁਪਰੀਮ ਕੋਰਟ ਵਲੋਂ 30 ਸਾਲ ਪੁਰਾਣੇ ਰੋਡ ਰੇਜ਼ ਮਾਮਲੇ ਵਿਚ ਵੱਡੀ ਰਾਹਤ ਮਿਲਣ ਤੋਂ ਬਾਅਦ ਨਵਜੋਤ ਸਿੱਧੂ ਨੇ ਜਿੱਥੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ, ਉਥੇ ਉਨ੍ਹਾਂ ਆਪਣੇ ਚਾਹੁਣ ਵਾਲਿਆਂ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਸੰਕਟ ਦੀ ਘੜੀ ਵਿਚ ਉਹ ਦਸ ਗੁਣਾ ਵੱਡਾ ਹੋ ਕੇ ਨਿਕਲੇ ਹਨ। ਸਿੱਧੂ ਨੇ ਕਿਹਾ ਕਿ ਉਨ੍ਹਾਂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨੂੰ ਮੈਸੇਜ਼ ਕੀਤਾ ਹੈ ਕਿ ਮੇਰੀ ਜ਼ਿੰਦਗੀ ਤੁਹਾਡੀ ਹੈ ਅਤੇ ਮੈਂ ਪਾਰਟੀ ਲਈ 24 ਘੰਟੇ ਕੰਮ ਕਰਨ ਵਾਸਤੇ ਵਚਨਬੱਧ ਹਾਂ। ਸਿੱਧੂ ਨੇ ਇਹ ਵੀ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੋਰਾਂ ਦਾ ਵੀ ਫੋਨ ਆਇਆ ਅਤੇ ਉਨ੍ਹਾਂ ਨੂੰ ਵੀ ਵਿਸ਼ਵਾਸ ਦਿਵਾਇਆ ਹੈ ਕਿ ਮੈਂ ਆਖਰੀ ਸਾਹ ਤੱਕ ਪੰਜਾਬ ਨੂੰ ਸਮਰਪਿਤ ਰਹਾਂਗਾ। ਫੈਸਲਾ ਆਉਣ ਤੋਂ ਬਾਅਦ ਨਵਜੋਤ ਸਿੱਧੂ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਰੋਡ ਰੇਜ਼ ਮਾਮਲੇ ਨੂੰ ਮੁੱਦਾ ਬਣਾ ਕੇ ਮੇਰੀ ਨਿੰਦਾ ਕੀਤੀ ਜਾਂ ਰਾਜਸੀ ਰੋਟੀਆਂ ਸੇਕੀਆਂ ਮੈਂ ਉਨ੍ਹਾਂ ਨੂੰ ਮਾਫ ਕਰਦਾ ਹਾਂ।

RELATED ARTICLES
POPULAR POSTS