24 C
Toronto
Friday, September 4, 2026
spot_img
Homeਭਾਰਤਸੁਪਰੀਮ ਕੋਰਟ ਨੇ ਰੋਡ ਰੇਜ਼ ਦੇ ਮਾਮਲੇ ਵਿਚ ਨਵਜੋਤ ਸਿੱਧੂ ਨੂੰ ਕੀਤਾ...

ਸੁਪਰੀਮ ਕੋਰਟ ਨੇ ਰੋਡ ਰੇਜ਼ ਦੇ ਮਾਮਲੇ ਵਿਚ ਨਵਜੋਤ ਸਿੱਧੂ ਨੂੰ ਕੀਤਾ ਬਰੀ

ਸੁਪਰੀਮ ਕੋਰਟ ਨੇ ਰੋਡ ਰੇਜ਼ ਦੇ ਮਾਮਲੇ ਵਿਚ ਨਵਜੋਤ ਸਿੱਧੂ ਨੂੰ ਕੀਤਾ ਬਰੀਇਕ ਹਜ਼ਾਰ ਰੁਪਏ ਲਗਾਇਆ ਜੁਰਮਾਨਾ
ਕੈਪਟਨ ਅਮਰਿੰਦਰ ਨੇ ਅਦਾਲਤ ਦੇ ਫੈਸਲੇ ਦਾ ਕੀਤਾ ਸਵਾਗਤ
ਨਵੀ ਦਿੱਲੀ/ਬਿਊਰੋ ਨਿਊਜ਼
ਪੰਜਾਬ ਦੀ ਕੈਪਟਨ ਅਮਰਿੰਦਰ ਦੀ ਸਰਕਾਰ ਵਿਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ 30 ਸਾਲ ਪੁਰਾਣੇ ਕੇਸ ਵਿਚੋਂ ਬਰੀ ਹੋ ਗਏ ਹਨ। ਰੋਡ ਰੇਜ ਮਾਮਲੇ ‘ਚ ਸਿੱਧੂ ਖਿਲਾਫ ਸੁਣਵਾਈ ਸੁਪਰੀਮ ਕੋਰਟ ਵਿਚ ਚਲ ਰਹੀ ਸੀ। ਅੱਜ ਸੁਪਰੀਮ ਕੋਰਟ ਨੇ ਨਵਜੋਤ ਸਿੰਘ ਸਿੱਧੂ ਨੂੰ ਬਰੀ ਕਰ ਦਿੱਤਾ ਤੇ ਕੁੱਟਮਾਰ ਦੀ ਧਾਰਾ ਤਹਿਤ ਸਿਰਫ ਇਕ ਹਜ਼ਾਰ ਰੁਪਏ ਜੁਰਮਾਨਾ ਲਗਾਇਆ ਹੈ। ਫੈਸਲਾ ਆਉਣ ਤੋਂ ਬਾਅਦ ਸਿੱਧੂ ਨੇ ਸਾਰਿਆਂ ਦਾ ਧੰਨਵਾਦ ਕੀਤਾ। ਇਹ ਮਾਮਲਾ 30 ਸਾਲ ਪੁਰਾਣਾ ਹੈ, ਜਿਸ ਵਿਚ ਸਿੱਧੂ ਨੂੰ ਹੇਠਲੀ ਅਦਾਲਤ ਨੇ ਦੋਸ਼ ਮੁਕਤ ਕਰ ਦਿੱਤਾ ਸੀ ਪਰ ਹਾਈਕੋਰਟ ਨੇ ਫੈਸਲੇ ਨੂੰ ਪਲਟਦਿਆਂ ਸਿੱਧੂ ਨੂੰ ਗ਼ੈਰ-ਇਰਾਦਾਤਨ ਕਤਲ ਦਾ ਦੋਸ਼ੀ ਮੰਨਿਆ ਅਤੇ ਉਸ ਨੂੰ ਤਿੰਨ ਸਾਲ ਕੈਦ ਦੀ ਸਜ਼ਾ ਸੁਣਾਈ ਸੀ। ਸਿੱਧੂ ਨੇ ਫੈਸਲੇ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਸੀ। ਚੇਤੇ ਰਹੇ ਕਿ ਇਸ ਰੋਡ ਰੇਜ ਦੇ ਮਾਮਲੇ ਵਿੱਚ ਗੁਰਨਾਮ ਸਿੰਘ ਨਾਮਕ ਵਿਅਕਤੀ ਦੀ ਮੌਤ ਹੋ ਗਈ ਸੀ।
ਇਸੇ ਦੌਰਾਨ ਸੁਪਰੀਮ ਕੋਰਟ ਵੱਲੋਂ ਨਵਜੋਤ ਸਿੱਧੂ ਨੂੰ ਦਿੱਤੀ ਵੱਡੀ ਰਾਹਤ ਦੇ ਫ਼ੈਸਲੇ ਦਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਵਾਗਤ ਕੀਤਾ ਹੈ।

RELATED ARTICLES
POPULAR POSTS