ਕੇਂਦਰ ਸਰਕਾਰ ਨੇ ਸੂਬੇ ‘ਚ ਸ਼ਾਂਤੀ ਬਣਾਈ ਰੱਖਣ ਲਈ ਲਿਆ ਫੈਸਲਾ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰ ਸਰਕਾਰ ਨੇ ਭਾਰਤੀ ਫੌਜ ਅਤੇ ਸੁਰੱਖਿਆ ਬਲਾਂ ਨੂੰ ਰਮਜਾਨ ਦੇ ਦੌਰਾਨ ਜੰਮੂ-ਕਸ਼ਮੀਰ ਵਿਚ ਅੱਤਵਾਦੀਆਂ ਵਿਰੁੱਧ ਕਿਸੇ ਤਰ੍ਹਾਂ ਦਾ ਆਪਰੇਸ਼ਨ ਨਾ ਚਲਾਉਣ ਲਈ ਕਿਹਾ ਹੈ। ਇਸ ਦੌਰਾਨ ਜੇਕਰ ਉਨ੍ਹਾਂ ‘ਤੇ ਹਮਲਾ ਹੁੰਦਾ ਹੈ ਤਾਂ ਉਹ ਜਵਾਬੀ ਕਾਰਵਾਈ ਕਰਨ ਲਈ ਆਜ਼ਾਦ ਹੋਣਗੇ। ਗ੍ਰਹਿ ਮੰਤਰਾਲੇ ਦਾ ਕਹਿਣਾ ਹੈ ਕਿ ਜੇਕਰ ਨਿਰਦੋਸ਼ ਵਿਅਕਤੀਆਂ ਨੂੰ ਅੱਤਵਾਦੀਆਂ ਨੇ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਤਾਂ ਸੁਰੱਖਿਆ ਬਲਾਂ ਨੂੰ ਕਾਰਵਾਈ ਕਰਨ ਦਾ ਅਧਿਕਾਰ ਹੋਵੇਗਾ। ਸਰਕਾਰ ਨੂੰ ਉਮੀਦ ਹੈ ਕਿ ਰਮਜਾਨ ਦੇ ਪਵਿੱਤਰ ਦਿਨਾਂ ਵਿਚ ਸਰਕਾਰ ਅਤੇ ਸੁਰੱਖਿਆ ਬਲਾਂ ਨੂੰ ਲੋਕ ਸਹਿਯੋਗ ਦੇਣਗੇ। ਜ਼ਿਕਰਯੋਗ ਹੈ ਕਿ ਕੇਂਦਰ ਵਲੋਂ ਇਹ ਨਿਰਦੇਸ਼ ਜੰਮੂ ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫਤੀ ਦੀ ਅਪੀਲ ‘ਤੇ ਆਇਆ ਹੈ। ਮਹਿਬੂਬਾ ਨੇ ਕੇਂਦਰ ਕੋਲੋਂ ਰਮਜਾਨ ਦੇ ਵਿਚਕਾਰ ਸੂਬੇ ਵਿਚ ਅੱਤਵਾਦੀਆਂ ਦੇ ਵਿਰੁੱਧ ਆਪਰੇਸ਼ਨ ਨਾ ਚਲਾਉਣ ਦੀ ਮੰਗ ਕੀਤੀ ਸੀ। ਕੇਂਦਰ ਸਰਕਾਰ ਨੇ ਸੂਬੇ ਵਿਚ ਸ਼ਾਂਤੀ ਵਿਵਸਥਾ ਬਰਕਰਾਰ ਰੱਖਣ ਲਈ ਇਹ ਫੈਸਲਾ ਲਿਆ ਹੈ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …