Breaking News
Home / ਪੰਜਾਬ / ਸਿੱਖਿਆ ਲਈ ਬਾਕੀ ਵਿਭਾਗਾਂ ਦੇ ਬਜਟ ਵਿੱਚ 5 ਫੀਸਦੀ ਹੋਵੇਗੀ ਕਟੌਤੀ : ਕੈਪਟਨ

ਸਿੱਖਿਆ ਲਈ ਬਾਕੀ ਵਿਭਾਗਾਂ ਦੇ ਬਜਟ ਵਿੱਚ 5 ਫੀਸਦੀ ਹੋਵੇਗੀ ਕਟੌਤੀ : ਕੈਪਟਨ

ਸਿੱਖਿਆ ਨੂੰ ਦੱਸਿਆ ਸੂਬੇ ਦੀ ਤਰੱਕੀ ਲਈ ਅਹਿਮ ਧੁਰਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਖਿਆ ਵਾਸਤੇ ਵਾਧੂ ਮਾਲੀਆ ਜੁਟਾਉਣ ਲਈ ਬਾਕੀ ਸਾਰੇ ਵਿਭਾਗਾਂ ਦੇ ਬਜਟ ਵਿੱਚ ਪੰਜ ਫੀਸਦੀ ਕਟੌਤੀ ਕਰਨ ਦੀ ਗੱਲ ਕਹੀ ਹੈ। ਉਨ੍ਹਾਂ ਆਖਿਆ ਕਿ ਪੰਜਾਬ ਦੇ ਵਿਕਾਸ ਤੇ ਤਰੱਕੀ ਲਈ ਸਿੱਖਿਆ ਦੀ ਬਹੁਤ ਅਹਿਮ ਮਹੱਤਤਾ ਹੈ। ਮੁੱਖ ਮੰਤਰੀ ਨੇ ਆਖਿਆ ਕਿ ਸਿੱਖਿਆ ਸੂਬੇ ਦੀ ਤਰੱਕੀ ਦਾ ਅਹਿਮ ਧੁਰਾ ਹੈ। ਉਨ੍ਹਾਂ ਦੀ ਸਰਕਾਰ ਸਿੱਖਿਆ ਵਿੱਚ ਨਿਵੇਸ਼ ਵਧਾਉਣ ਦੀ ਲੋੜ ਪੈਣ ‘ਤੇ ਬਾਕੀ ਵਿਭਾਗਾਂ ਨੂੰ ਅਲਾਟ ਕੀਤੇ ਬਜਟ ਵਿੱਚ ਕਟੌਤੀ ਕਰਨ ਸਮੇਤ ਹੋਰ ਸਾਰੇ ਕਦਮ ਚੁੱਕੇਗੀ। ਮੁੱਖ ਮੰਤਰੀ ਨੇ ਆਖਿਆ ਕਿ ਇਸ ਕਦਮ ਨਾਲ ਸਿੱਖਿਆ ਲਈ 887 ਕਰੋੜ ਰੁਪਏ ਦਾ ਵਾਧੂ ਮਾਲੀਆ ਜੁਟਾਉਣ ਵਿੱਚ ਮਦਦ ਮਿਲੇਗੀ। ਵਿਚਾਰ-ਚਰਚਾ ਦੌਰਾਨ ਮੁੱਖ ਮੰਤਰੀ ਨੇ ਪਾਣੀਆਂ ਦੀ ਵੰਡ ‘ਤੇ ਆਪਣੇ ਸਟੈਂਡ ਨੂੰ ਦੁਹਰਾਉਂਦਿਆਂ ਆਖਿਆ ਕਿ ਪੰਜਾਬ ਕੋਲ ਦੂਜੇ ਸੂਬਿਆਂ ਨੂੰ ਦੇਣ ਲਈ ਪੂਰਾ ਪਾਣੀ ਨਹੀਂ ਹੈ। ਉਨ੍ਹਾਂ ਨੇ ਧਰਤੀ ਹੇਠਲੇ ਪਾਣੀ ਦੇ ਪੱਧਰ ਦੀ ਨਾਜ਼ੁਕ ਸਥਿਤੀ ਦਾ ਵੀ ਜ਼ਿਕਰ ਕੀਤਾ।

Check Also

ਪੰਜਾਬ ਭਾਜਪਾ ਦੇ ਵਫਦ ਨੇ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਦੇ ਚੋਣ ਕਮਿਸ਼ਨ ਨੂੰ ਦਿੱਤਾ ਮੰਗ ਪੱਤਰ

ਚੋਣ ਕਮਿਸ਼ਨ ਨੇ ਡੀ.ਜੀ.ਪੀ. ਪੰਜਾਬ ਤੋਂ ਮੰਗਿਆ ਜਵਾਬ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ …