ਕਿਹਾ, ਕਿਸਾਨਾਂ ਦਾ ਪੂਰਾ ਕਰਜ਼ਾ ਮਾਫ ਵਾਲਾ ਵਾਅਦਾ ਸਰਕਾਰ ਨੇ ਪੂਰਾ ਨਹੀਂ ਕੀਤਾ
ਲੁਧਿਆਣਾ/ਬਿਊਰੋ ਨਿਊਜ਼
ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਛੇ ਕਿਸਾਨਾਂ ਵੱਲੋਂ ਖ਼ੁਦਕੁਸ਼ੀ ਕੀਤੀ ਹੈ। ਇਸ ਤੋਂ ਬਾਅਦ ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕੈਪਟਨ ਸਰਕਾਰ ਨੂੰ ਖ਼ੂਬ ਰਗੜੇ ਲਾਏ ਹਨ। ਬੈਂਸ ਨੇ ਕਿਹਾ ਕਿ ਕੈਪਟਨ ਸਰਕਾਰ ਦੇ 14 ਮਹੀਨੇ ਲੰਘ ਜਾਣ ਤੋਂ ਬਾਅਦ ਵੀ ਕਰਜ਼ ਮਾਫੀ ਵਾਲਾ ਵਾਅਦਾ ਪੂਰਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕਿਸਾਨਾਂ ਦਾ ਕੁਝ ਪ੍ਰਤੀਸ਼ਤ ਹੀ ਕਰਜ਼ਾ ਮੁਆਫ਼ ਕੀਤਾ ਹੈ, ਜੋ ਕਿਸਾਨਾਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕਣ ਵਾਂਗ ਹੈ। ਬੈਂਸ ਨੇ ਕਿਹਾ ਕਿ ਪੰਜਾਬ ਦੀ ਤ੍ਰਾਸਦੀ ਹੈ ਕਿ ਦੇਸ਼ ਦਾ ਢਿੱਡ ਭਰਨ ਵਾਲਾ ਕਿਸਾਨ ਖ਼ੁਦਕੁਸ਼ੀਆਂ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਹ ਬੈਂਕਾਂ ਵੱਲੋਂ ਕਿਸਾਨਾਂ ਨੂੰ ਪ੍ਰੇਸ਼ਾਨ ਕੀਤੇ ਜਾਣ ‘ਤੇ ਨਕੇਲ ਕੱਸੇ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …