Breaking News
Home / ਪੰਜਾਬ / ਪੰਜਾਬ ‘ਚ ਲੰਘੇ 24 ਘੰਟਿਆਂ ‘ਚ ਛੇ ਕਿਸਾਨਾਂ ਨੇ ਕੀਤੀ ਖੁਦਕੁਸ਼ੀ

ਪੰਜਾਬ ‘ਚ ਲੰਘੇ 24 ਘੰਟਿਆਂ ‘ਚ ਛੇ ਕਿਸਾਨਾਂ ਨੇ ਕੀਤੀ ਖੁਦਕੁਸ਼ੀ

ਖੁਦਕੁਸ਼ੀ ਕਰਨ ਵਾਲੇ ਪੰਜ ਕਿਸਾਨ ਬਠਿੰਡਾ ਅਤੇ ਇਕ ਸੰਗਰੂਰ ਜ਼ਿਲ੍ਹੇ ਨਾਲ ਸਬੰਧਤ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ਦੀ ਕਰਜ਼ ਮੁਆਫ਼ੀ ਸਕੀਮ ਵੱਡੇ-ਵੱਡੇ ਸਮਾਗਮਾਂ ਤੋਂ ਬਾਅਦ ਹੁਣ ਜ਼ਿਲ੍ਹਾ ਪੱਧਰੀ ਸਮਾਗਮਾਂ ਤਕ ਪਹੁੰਚ ਗਈ ਹੈ। ਦੂਜੇ ਪਾਸੇ ਕਰਜ਼ੇ ਦਾ ਸੰਤਾਪ ਹੰਢਾ ਰਿਹਾ ਕਿਸਾਨ ਹਰ ਦਿਨ ਮੌਤ ਨੂੰ ਗਲ਼ ਲਾ ਰਿਹਾ ਹੈ। ਲੰਘੇ 24 ਘੰਟਿਆਂ ਵਿੱਚ ਪੰਜਾਬ ‘ਚ ਛੇ ਕਿਸਾਨਾਂ ਨੇ ਖ਼ੁਦਕੁਸ਼ੀ ਕਰ ਲਈ ਹੈ। ਸੰਗਰੂਰ ਜ਼ਿਲ੍ਹੇ ਦੇ ਇੱਕ ਤੇ ਬਠਿੰਡਾ ਜ਼ਿਲ੍ਹੇ ਦੇ ਪੰਜ ਕਿਸਾਨਾਂ ਨੇ ਮੌਤ ਨੂੰ ਗਲ਼ ਲਾ ਲਿਆ। ਸੰਗਰੂਰ ਦੇ ਪਿੰਡ ਗੁਰਨੇ ਕਲਾਂ ਦੇ ਕਿਸਾਨ ਰਾਮਫ਼ਲ ਸਿੰਘ ਨੇ ਕਰਜ਼ੇ ਤੋਂ ਤੰਗ ਆ ਕੇ ਰੇਲ ਗੱਡੀ ਅੱਗੇ ਛਾਲ ਮਾਰ ਕੇ ਆਪਣੀ ਜ਼ਿੰਦਗੀ ਖ਼ਤਮ ਕਰ ਲਈ। ਬਠਿੰਡਾ ਦੇ ਪਿੰਡ ਧਿੰਗੜ ਦੇ ਜਗਰਾਜ ਸਿੰਘ ਦੇ ਸਿਰ ‘ਤੇ ਤਿੰਨ ਲੱਖ ਰੁਪਏ ਦਾ ਕਰਜ਼ਾ ਸੀ। ਉਸ ਨੇ ਜ਼ਹਿਰੀਲੀ ਚੀਜ਼ ਪੀ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ। ਇਸੇ ਦੌਰਾਨ ਮਾਈਸਰਖਾਨਾ ਦੇ ਕਿਸਾਨ ਬੁੱਧ ਸਿੰਘ, ਪਿੰਡ ਸਧਾਣਾ ਦੇ ਕਿਸਾਨ ਪਰਮਜੀਤ ਸਿੰਘ, ਪਿੰਡ ਦਿਆਲਪੁਰਾ ਮਿਰਜ਼ਾ ਦੇ ਅੰਮ੍ਰਿਤਪਾਲ ਸਿੰਘ ਅਤੇ ਕਿਸਾਨ ਗੁਰਦੇਵ ਸਿੰਘ ਵਾਸੀ ਮੌੜ ਚੜ੍ਹਤ ਸਿੰਘ ਵਾਲਾ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਹ ਮ੍ਰਿਤਕ ਸਾਰੇ ਕਿਸਾਨ ਬੈਂਕਾਂ ਅਤੇ ਆੜ੍ਹਤੀਆਂ ਦੇ ਕਰਜਈ ਸਨ।

Check Also

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਣੇ ਕਾਂਗਰਸ ਪਾਰਟੀ ਦੇ ਸਟਾਰ ਪ੍ਰਚਾਰਕ

ਸੂਚੀ ਵਿਚ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਨਾਮ ਵੀ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ …