ਨਵੀਂ ਦਿੱਲੀ/ਬਿਊਰੋ ਨਿਊਜ਼ : ਬ੍ਰਿਟੇਨ ਦੇ ਸ਼ਾਹੀ ਜੋੜੇ ਪ੍ਰਿੰਸ ਵਿਲੀਅਮ ਤੇ ਉਨ੍ਹਾਂ ਦੀ ਪਤਨੀ ਕੇਟ ਮਿਡਲਟਨ ਨੇਂ ਮੰਗਲਵਾਰ ਨੂੰ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਹੈਦਰਾਬਾਦ ਹਾਊਸ ਵਿਚ ਦੁਪਹਿਰ ਦੇ ਖਾਣੇ ਦੌਰਾਨ ਪ੍ਰਧਾਨ ਮੰਤਰੀ ਮੋਦੀ ਤੇ ਸ਼ਾਹੀ ਜੋੜੇ ਦਰਮਿਆਨ ਕਈ ਮੁੱਦਿਆਂ ‘ਤੇ ਗੱਲਬਾਤ ਵੀ ਹੋਈ। ਇਸ ਦੌਰਾਨ ਕਲਾਸੀਕਲ ਸੰਗੀਤਕਾਰ ਰਾਹੁਲ ਸ਼ਰਮਾ ਨੇ ਆਪਣੀ ਪੇਸ਼ਕਾਰੀ ਦਿੱਤੀ। ਸ਼ਾਹੀ ਜੋੜੇ ਨੂੰ ਦੁਪਹਿਰ ਦੇ ਖਾਣੇ ਵਿਚ ਸ਼ਾਕਾਹਾਰੀ ਖਾਣੇ ਦੇ ਨਾਲ-ਨਾਲ ਮਾਸਾਹਾਰੀ ਖਾਣਾ ਵੀ ਪਰੋਸਿਆ ਗਿਆ। ਇਸ ਦੌਰਾਨ ਕਈ ਕੇਂਦਰੀ ਮੰਤਰੀ ਤੇ ਵਪਾਰ ਜਗਤ ਦੀਆਂ ਹਸਤੀਆਂ ਵੀ ਮੌਜੂਦ ਸਨ।
Check Also
ਜਗਦੀਸ਼ ਸਿੰਘ ਝੀਂਡਾ ਬਣੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ
ਝੀਂਡਾ ਨੇ ਸਿੱਖ ਕੌਮ ਦੀ ਭਲਾਈ ਲਈ ਕੰਮ ਕਰਨ ਦਾ ਕੀਤਾ ਵਾਅਦਾ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ …