ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਬਾਲੀਵੁੱਡ ਅਦਾਕਾਰਾ ਸ਼੍ਰੀਦੇਵੀ ਦੀ ਮੌਤ ਦੀ ਜਾਂਚ ਦੇ ਮਾਮਲੇ ਵਿਚ ਦਾਇਰ ਕੀਤੀ ਗਈ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਫਿਲਮ ਨਿਰਮਾਤਾ ਸੁਨੀਲ ਸਿੰਘ ਨੇ ਸ਼੍ਰੀਦੇਵੀ ਦੀ ਰਹੱਸਮਈ ਮੌਤ ਦੀ ਜਾਂਚ ਨੂੰ ਲੈ ਕੇ ਸੁਪਰੀਮ ਕੋਰਟ ਵਿਚ ਅਪੀਲ ਕੀਤੀ ਸੀ। ਮਾਨਯੋਗ ਚੀਫ ਜਸਟਿਸ ਦੀਪਕ ਮਿਸ਼ਰਾ, ਏ. ਐਸ.ਖਨਵਿਲਕਰ ਅਤੇ ਡੀ.ਵਾਈ. ਚੰਦਰਚੂੜ ਦੇ ਬੈਂਚ ਨੇ ਅੱਜ ਇਸ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਜਾਂਚ ਦੀ ਮੰਗ ਨੂੰ ਖਾਰਜ ਕਰ ਦਿੱਤਾ। ਸੁਣਵਾਈ ਦੌਰਾਨ ਚੀਫ ਜਸਟਿਸ ਨੇ ਕਿਹਾ ਕਿ ਅਸੀਂ ਇਸ ਮਾਮਲੇ ਵਿਚ ਪਹਿਲਾਂ ਦੋ ਪਟੀਸ਼ਨਾਂ ਨੂੰ ਖਾਰਜ ਕਰ ਚੁੱਕੇ ਹਾਂ। ਅਸੀਂ ਇਸ ਮਾਮਲੇ ‘ਚ ਦਖ਼ਲ ਨਹੀਂ ਦੇ ਸਕਦੇ। ਜ਼ਿਕਰਯੋਗ ਹੈ ਕਿ ਲੰਘੀ 24 ਫਰਵਰੀ ਨੂੰ ਦੁਬਈ ਦੇ ਇੱਕ ਹੋਟਲ ਵਿਚ ਸ਼੍ਰੀਦੇਵੀ ਦੀ ਰਹੱਸਮਈ ਮੌਤ ਹੋ ਗਈ ਸੀ।
Check Also
ਸ੍ਰੀ ਅਮਰਨਾਥ ਯਾਤਰਾ ਲਈ ਰਜਿਸਟ੍ਰੇਸ਼ਨ ਹੋਈ ਸ਼ੁਰੂ
3 ਜੁਲਾਈ ਤੋਂ ਲੈ ਕੇ 9 ਅਗਸਤ ਤੱਕ ਚੱਲੇਗੀ ਅਮਰਨਾਥ ਯਾਤਰਾ ਸ੍ਰੀਨਗਰ/ਬਿਊਰੋ ਨਿਊਜ਼ : ਅਮਰਨਾਥ …