ਕੋਲਕਾਤਾ/ਬਿਊਰੋ ਨਿਊਜ਼ : ਪੱਛਮੀ ਬੰਗਾਲ ਵਿੱਚ ਪੰਚਾਇਤੀ ਚੋਣਾਂ ਦੌਰਾਨ ਸੋਮਵਾਰ ਨੂੰ ਹੋਈ ਹਿੰਸਾ ਵਿੱਚ 13 ਵਿਅਕਤੀ ਮਾਰੇ ਗਏ ਅਤੇ 43 ਜ਼ਖ਼ਮੀ ਹੋ ਗਏ। ਪੰਚਾਇਤੀ ਚੋਣਾਂ ਦੌਰਾਨ 73 ਫੀਸਦੀ ਲੋਕਾਂ ਨੇ ਵੋਟਾਂ ਪਾਈਆਂ। ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ 60 ਹਜ਼ਾਰ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ। ਚੋਣਾਂ ਦੌਰਾਨ ਉੱਤਰੀ ਅਤੇ ਦੱਖਣੀ 24 ਪਰਗਨਾ, ਪੂਰਬੀ ਮਿਦਨਾਪੁਰ, ਬਰਦਵਾਨ, ਨਾਡੀਆ, ਮੁਰਸ਼ਦਾਬਾਦ ਅਤੇ ਦੱਖਣੀ ਦਿਨਾਜਪੁਰ ਜ਼ਿਲ੍ਹਿਆਂ ਵਿੱਚ ਹਿੰਸਾ ਹੋਈ। ਤ੍ਰਿਣਮੂਲ ਕਾਂਗਰਸ ਅਤੇ ਵਿਰੋਧੀ ਪਾਰਟੀ ਦੇ ਵਰਕਰਾਂ ਵਿਚਾਲੇ ਹੋਈਆਂ ਝੜਪਾਂ ਵਿੱਚ ਪੋਲਿੰਗ ਬੂਥਾਂ ਨੂੰ ਨਿਸ਼ਾਨਾ ਬਣਾਇਆ ਗਿਆ। ਕਈ ਪੋਲਿੰਗ ਸਟੇਸ਼ਨਾਂ ਨੇੜੇ ਦੇਸੀ ਬੰਬ ਸੁੱਟੇ ਗਏ।ਵਿਰੋਧੀ ਪਾਰਟੀਆਂ ਨੇ ਸੱਤਾਧਾਰੀ ਤ੍ਰਿਣਮੂਲ ਕਾਂਗਰਸ ‘ਤੇ ਦਹਿਸ਼ਤ ਫੈਲਾਉਣ ਅਤੇ ਲੋਕਤੰਤਰ ਦਾ ਘਾਣ ਕਰਨ ਦਾ ਦੋਸ਼ ਲਾਇਆ ਹੈ।
Check Also
ਜਗਦੀਸ਼ ਸਿੰਘ ਝੀਂਡਾ ਬਣੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ
ਝੀਂਡਾ ਨੇ ਸਿੱਖ ਕੌਮ ਦੀ ਭਲਾਈ ਲਈ ਕੰਮ ਕਰਨ ਦਾ ਕੀਤਾ ਵਾਅਦਾ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ …