19.1 C
Toronto
Friday, July 10, 2026
spot_img
Homeਭਾਰਤਨਵਜੋਤ ਸਿੱਧੂ ਨੇ ਸੋਨੀਆ ਗਾਂਧੀ ਅਤੇ ਪ੍ਰਿਅੰਕਾ ਨਾਲ ਕੀਤੀ ਮੁਲਾਕਾਤ

ਨਵਜੋਤ ਸਿੱਧੂ ਨੇ ਸੋਨੀਆ ਗਾਂਧੀ ਅਤੇ ਪ੍ਰਿਅੰਕਾ ਨਾਲ ਕੀਤੀ ਮੁਲਾਕਾਤ

ਨਵੀਂ ਸਿਆਸੀ ਪਾਰੀ ਸ਼ੁਰੂ ਕਰਨ ਲਈ ਸੋਨੀਆ ਗਾਂਧੀ ਕੋਲੋਂ ਲਿਆ ਅਸ਼ੀਰਵਾਦ
ਨਵੀਂ ਦਿੱਲੀ : ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਨਵੀਂ ਦਿੱਲੀ ਵਿਖੇ ਕਾਂਗਰਸ ਦੀ ਚੇਅਰਪਰਸਨ ਸੋਨੀਆ ਗਾਂਧੀ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਤੀਹ ਸਾਲ ਪੁਰਾਣੇ ਕੇਸ ਵਿੱਚੋਂ ਬਰੀ ਹੋਣ ਤੋਂ ਬਾਅਦ ਸਿੱਧੂ ਨੇ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਕੇ ਨਵੀਂ ਪਾਰੀ ਸ਼ੁਰੂ ਕਰਨ ਲਈ ਆਸ਼ੀਰਵਾਦ ਲਿਆ। ਇਸ ਤੋਂ ਬਾਅਦ ਸਿੱਧੂ ਨੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਸਿੱਧੂ ਨੇ ਉਨ੍ਹਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਔਖੀ ਘੜੀ ਵਿੱਚ ਸਾਡੇ ਨਾਲ ਖੜ੍ਹੇ ਰਹੇ। ਸਿੱਧੂ ਦਾ ਕਹਿਣਾ ਸੀ ਕਿ ਪ੍ਰਿਯੰਕਾ ਗਾਂਧੀ ਦੀ ਪ੍ਰੇਰਨਾ ਨਾਲ ਹੀ ਉਨ੍ਹਾਂ ਕਾਂਗਰਸ ਪਾਰਟੀ ਜੁਆਇਨ ਕੀਤੀ। ਚੇਤੇ ਰਹੇ ਕਿ ਲੰਘੇ ਕੱਲ੍ਹ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਵੀ ਮੁਲਾਕਾਤ ਕੀਤੀ ਸੀ।
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਮੂੰਹ ‘ਤੇ ਸੁੱਟੀ ਕਾਲਖ
ਹਿਸਾਰ : ਇੰਡੀਅਨ ਨੈਸ਼ਨਲ ਲੋਕ ਦਲ ਦੇ ਆਗੂ ਨੇ ਇੱਕ ਜਨਤਕ ਸਮਾਗਮ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਚਿਹਰੇ ‘ਤੇ ਸਿਆਹੀ ਸੁੱਟ ਦਿੱਤੀ। ਘਟਨਾ ਪਿੱਛੋਂ ਮੁੱਖ ਮੰਤਰੀ ਦੇ ਸਟਾਫ਼ ਨੇ ਮੌਕੇ ‘ਤੇ ਹੀ ਇਨੈਲੋ ਆਗੂ ਨੂੰ ਫੜ ਲਿਆ। ਇਹ ਘਟਨਾ ਮੁੱਖ ਮੰਤਰੀ ਖੱਟਰ ਦੇ ਰੋਡ ਸ਼ੋਅ ਸ਼ੁਰੂ ਹੋਣ ਮੌਕੇ ਵਾਪਰੀ।

RELATED ARTICLES
POPULAR POSTS