ਦੇਹਰਾਦੂਨ : ਸਿੱਖਾਂ ਦੇ ਪਵਿੱਤਰ ਧਾਰਮਿਕ ਅਸਥਾਨ ਹੇਮਕੁੰਟ ਸਾਹਿਬ ਦੇ ਕਪਾਟ 25 ਮਈ ਨੂੰ ਖੁੱਲ੍ਹ ਜਾਣਗੇ। ਪੈਦਲ ਮਾਰਗ ਨੂੰ ਖੋਲ੍ਹਣ ਲਈ ਫੌਜ ਦੇ ਜਵਾਨ ਦਿਨ ਰਾਤ ਮਿਹਨਤ ਕਰ ਰਹੇ ਹਨ। ਇਸ ਮਾਰਗ ਦੇ ਆਖਰੀ ਡੇਢ ਕਿਲੋਮੀਟਰ ਵਿਚ ਦੋ ਤੋਂ ਤਿੰਨ ਫੁੱਟ ਤੱਕ ਬਰਫ ਜੰਮੀ ਹੋਈ ਹੈ। ਇਸ ਨੂੰ ਕੱਟ ਕੇ ਰਸਤਾ ਬਣਾਇਆ ਜਾ ਰਿਹਾ ਹੈ। ਸਥਾਨਕ ਪ੍ਰਸ਼ਾਸਨ ਨੂੰ ਉਮੀਦ ਹੈ ਕਿ 20 ਮਈ ਤੋਂ ਪਹਿਲਾਂ ਹੀ ਹੇਮਕੁੰਟ ਸਾਹਿਬ ਤੱਕ ਦਾ ਪੈਦਲ ਰਸਤਾ ਖੋਲ੍ਹ ਦਿੱਤਾ ਜਾਵੇਗਾ। ਉਥੇ ਪਈ ਸਾਰੀ ਬਰਫ ਹਟਾ ਦਿੱਤੀ ਜਾਵੇਗੀ। ਹੇਮਕੁੰਟ ਸਾਹਿਬ ਅਤੇ ਲੋਕਪਾਲ ਲਕਸ਼ਮਣ ਮੰਦਰ ਚਮੇਲੀ ਜ਼ਿਲ੍ਹੇ ਵਿਚ 4632 ਮੀਟਰ ਦੀ ਉਚਾਈ ‘ਤੇ ਸਥਿਤ ਹਨ। ਲੋਕਪਾਲ ਲਕਸ਼ਮਣ ਮੰਦਰ ਦੇ ਕਪਾਟ ਵੀ 25 ਮਈ ਨੂੰ ਖੁੱਲ੍ਹਣਗੇ।
Check Also
ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ
ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …