ਕੰਮਾਂ ਵਿੱਚ ਅੜਿੱਕਾ ਲਾਉਣ ਦੀ ਸੂਰਤ ਵਿੱਚ ਮੁੜ ਅਸਤੀਫ਼ਾ ਦੇਣ ਦੀ ਚੇਤਾਵਨੀ
ਅੰਮ੍ਰਿਤਸਰ/ਬਿਊਰੋ ਨਿਊਜ਼ : ਭਾਜਪਾ ਆਗੂ ਅਤੇ ਮੁੱਖ ਸੰਸਦੀ ਸਕੱਤਰ ਡਾ. ਨਵਜੋਤ ਕੌਰ ਸਿੱਧੂ ਨੇ ਆਖਿਆ ਕਿ ਇੱਕ ਅਪਰੈਲ ਨੂੰ ਉਨ੍ਹਾਂ ਵੱਲੋਂ ਅਸਤੀਫ਼ਾ ਦੇਣਾ ਦਾ ਕੀਤਾ ਐਲਾਨ ਮਜ਼ਾਕ ਨਹੀਂ ਹਕੀਕਤ ਸੀ। ਉਨ੍ਹਾਂ ਕਿਹਾ ਕਿ ਜੇਕਰ ਮੁੜ ਉਨ੍ਹਾਂ ਦੇ ਕੰਮਾਂ ਵਿੱਚ ਅੜਿੱਕੇ ਖੜ੍ਹੇ ਕੀਤੇ ਗਏ ਤਾਂ ਉਹ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਗੇ। ਇਹ ਗੱਲ ਉਨ੍ਹਾਂ ਨੇ ਭਾਜਪਾ ਦੇ ਇੱਕ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖੀ। ਇਸੇ ਦੌਰਾਨ ਪੰਜਾਬ ਭਾਜਪਾ ਮਾਮਲਿਆਂ ਦੇ ਇੰਚਾਰਜ ਪ੍ਰਭਾਤ ਝਾਅ ਨੇ ਵੋਟਰਾਂ ਨੂੰ ਆਖਿਆ ਕਿ ਭਾਜਪਾ ਸਿੱਧੂ ਜੋੜੇ ਨੂੰ ਕਿਸੇ ਵੀ ਹੋਰ ਸਿਆਸੀ ਪਾਰਟੀ ਵਿੱਚ ਨਹੀਂ ਜਾਣ ਦੇਵੇਗੀ। ਡਾ. ਨਵਜੋਤ ਕੌਰ ਸਿੱਧੂ ਨੇ ਇੱਕ ਅਪਰੈਲ ਨੂੰ ਸੋਸ਼ਲ ਮੀਡੀਆ ਜ਼ਰੀਏ ਕਿਹਾ ਸੀ ਕਿ ਉਨ੍ਹਾਂ ਨੇ ਭਾਜਪਾ ਤੋਂ ਅਸਤੀਫ਼ਾ ਦੇ ਦਿੱਤਾ ਹੈ ਅਤੇ ਉਹ ਤਣਾਅ ਮੁਕਤ ਹੋ ਗਏ ਹਨ। ਉਨ੍ਹਾਂ ਨੇ ਦਫ਼ਤਰੀ ਕਰਮਚਾਰੀਆਂ ਨੇ ਇਸ ਟਿੱਪਣੀ ਨੂੰ ‘ਐਪਰਲ ਫੂਲ’ ઠਦੱਸ ਕੇ ਮਾਮਲਾ ਰਫਾ-ਦਫਾ ਕਰ ਦਿੱਤਾ ਸੀ। ਉਸ ਤੋਂ ਦੋ-ਤਿਨ ਦਿਨ ਬਾਅਦ ਉਨ੍ਹਾਂ ਨੇ ਖੁਲਾਸਾ ਕੀਤਾ ਸੀ ਕਿ ਦਿੱਲੀ ਵਿੱਚ ਭਾਜਪਾ ਦੇ ਸੀਨੀਅਰ ਆਗੂਆਂ ਨਾਲ ਹੋਈ ਮੁਲਾਕਾਤ ਤੋਂ ਬਾਅਦ ਉਹ ਵਾਪਸ ਲੋਕਾਂ ਦੀ ਸੇਵਾ ਵਿੱਚ ਪਰਤ ਆਏ ਹਨ। ਉਸ ਦਿਨ ਦਿੱਲੀ ਵਿੱਚ ਉਹ ਭਾਜਪਾ ਦੇ ਸੀਨੀਅਰ ਆਗੂ ਰਾਮ ਲਾਲ ਨੂੰ ਮਿਲੇ ਸਨ ਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਉਨ੍ਹਾਂ ਦੇ ਕੰਮਾਂ ਵਿੱਚ ਕੋਈ ਵੀ ਅੜਿੱਕਾ ਨਹੀਂ ਲੱਗੇਗਾ। ਡਾ. ਸਿੱਧੂ ਨੇ ਆਖਿਆ ਕਿ ਉਨ੍ਹਾਂ ਨੇ ਅਸਤੀਫ਼ਾ ਦੇਣ ਦਾ ਮਨ ਬਣਾਇਆ ਸੀ, ਪਰ ਸੋਸ਼ਲ ਮੀਡੀਆ ਦੇ ਟਿੱਪਣੀ ਨੂੰ ਦੇਖ ਕੇ ਉਨ੍ਹਾਂ ਨੂੰ ਦਿੱਲੀ ਸੱਦ ਲਿਆ ਗਿਆ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਮੁੜ ਉਨ੍ਹਾਂ ਦੇ ਕੰਮਾਂ ਵਿੱਚ ਅੜਿੱਕਾ ਲਾਉਣ ਦਾ ਯਤਨ ਕੀਤਾ ਗਿਆ ਤਾਂ ਉਹ ਅਸਤੀਫ਼ਾ ਦੇ ਦੇਣਗੇ। ਉਨ੍ਹਾਂ ਆਖਿਆ ਕਿ ਉਹ ਅਕਾਲੀ ਦਲ-ਭਾਜਪਾ ਗਠਜੋੜ ਦੇ ਉਮੀਦਵਾਰ ਵਜੋਂ ਚੋਣ ਨਹੀਂ ਲੜਣਗੇ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …