Breaking News
Home / ਪੰਜਾਬ / ਕਿਸੇ ਨੇ ਸਾਡੀ ਗੱਲ ਨਾ ਸੁਣੀ

ਕਿਸੇ ਨੇ ਸਾਡੀ ਗੱਲ ਨਾ ਸੁਣੀ

ਕਾਂਗਰਸ ਦੇ ਤਿੰਨ ਸੀਨੀਅਰ ਵਿਧਾਇਕਾਂ ਵੱਲੋਂ ਵਿਧਾਨ ਸਭਾ ਦੀਆਂ ਕਮੇਟੀਆਂ ਤੋਂ ਅਸਤੀਫ਼ੇ
ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੇ ਤਿੰਨ ਸੀਨੀਅਰ ਵਿਧਾਇਕਾਂ ਨੇ ਸੂਬੇ ਦੀ ਵਜ਼ਾਰਤ ਵਿਚ ਵਾਧੇ ਸਮੇਂ ਉਨ੍ਹਾਂ ਦੀ ਸੀਨੀਆਰਤਾ ਨੂੰ ਅਣਗੌਲਿਆ ਕੀਤੇ ਜਾਣ ਕਰਕੇ ਰੋਸ ਵਜੋਂ ਪੰਜਾਬ ਵਿਧਾਨ ਸਭਾ ਦੀਆਂ ਕਮੇਟੀਆਂ ਤੋਂ ਅਸਤੀਫੇ ਦੇ ਦਿੱਤੇ ਹਨ। ਇਸ ਕਰਕੇ ਅਗਲੇ ਦਿਨਾਂ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੀ ਪਾਰਟੀ ਦੇ ਕਈ ਵਿਧਾਇਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ।
ਸੀਨੀਅਰ ਵਿਧਾਇਕ ਰਣਦੀਪ ਸਿੰਘ ਨਾਭਾ, ਰਾਕੇਸ਼ ਪਾਂਡੇ ਅਤੇ ਅਮਰੀਕ ਸਿੰਘ ਢਿੱਲੋਂ ਨੇ ਨਾਰਾਜਗੀ ਜ਼ਾਹਿਰ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੂੰ ਅਸਤੀਫ਼ੇ ਭੇਜ ਦਿੱਤੇ ਹਨ।
ਉਨ੍ਹਾਂ ਦਾ ਕਹਿਣਾ ਹੈ ਕਿ ਉਹ ਰਵਾਇਤੀ ਕਾਂਗਰਸ ਪਰਿਵਾਰਾਂ ਨਾਲ ਸਬੰਧਤ ਹਨ ਤੇ ਫਿਰ ਵੀ ਉਨ੍ਹਾਂ ਦੀ ਸੀਨੀਆਰਤਾ ਨੂੰ ਨਜ਼ਰ ਅੰਦਾਜ਼ ਕੀਤਾ ਗਿਆ। ਵਿਧਾਇਕ ਰਣਦੀਪ ਨਾਭਾ ਨੇ ਕਿਹਾ ਕਿ ਮੁੱਖ ਮੰਤਰੀ ਸਮੇਤ ਪਿਛਲੇ ਇਕ ਮਹੀਨੇ ਤੋਂ ਕਿਸੇ ਵੀ ਸੀਨੀਅਰ ਆਗੂ ਨੇ ਉਨ੍ਹਾਂ ਦਾ ਦੁੱਖ ਸੁਣਿਆ ਨਹੀਂ। ਛੇ ਵਾਰ ਵਿਧਾਇਕ ਬਣੇ ਰਾਕੇਸ਼ ਪਾਂਡੇ ਨੇ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਭੇਜੇ ਸੁਨੇਹੇ ਦਾ ਵੀ ਕੋਈ ਅਰਥ ਨਹੀਂ ਨਿਕਲਿਆ।ਇਸ ਤੋਂ ਪਹਿਲਾਂ ਐਸਸੀ ਅਤੇ ਓਬੀਸੀ ਵਿਧਾਇਕਾਂ ਦਾ ਇਕ ਵਫਦ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਡਿਪਟੀ ਸਪੀਕਰ ਅਜੈਬ ਸਿੰਘ, ਉੜਮੜ ਤੋਂ ਵਿਧਾਇਕ ਸੰਗਤ ਸਿੰਘ ਗਿਲਜ਼ੀਆਂ ਦੀ ਅਗਵਾਈ ਹੇਠ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਮਿਲ ਕੇ ਵਜ਼ਾਰਤ ਵਿਚ ਵਾਧੇ ਸਮੇਂ ਐਸਸੀ, ਬੀਸੀ ਵਿਧਾਇਕਾਂ ਨੂੰ ਅਣਗੌਲਿਆ ਕੀਤੇ ਜਾਣ ਦਾ ਮੁੱਦਾ ਉਠਾ ਚੁੱਕਾ ਹੈ। ਪ੍ਰਾਪਤ ਜਾਣਕਾਰੀ ਅੁਨਸਾਰ ਕਾਂਗਰਸ ਪ੍ਰਧਾਨ ਨੇ ਉਨ੍ਹਾਂ ਨੂੰ ਤਿੰਨ ਮਹੀਨਿਆਂ ਤੱਕ ਇੰਤਜ਼ਾਰ ਕਰਨ ਲਈ ਕਿਹਾ ਹੈ।

Check Also

ਸੁਨੀਲ ਜਾਖੜ ਨੇ ਭਾਜਪਾ ਦੇ ਸੰਕਲਪ ਪੱਤਰ ਨੂੰ ਦੱਸਿਆ ‘ਪਰਸਨਲ ਗਰੰਟੀ’

ਕਿਹਾ : ਮੋਦੀ ਜੀ ਜੋ ਕਹਿੰਦੇ ਹਨ ਉਹ ਪੂਰਾ ਵੀ ਕਰਦੇ ਹਨ ਚੰਡੀਗੜ੍ਹ/ਬਿਊਰੋ ਨਿਊਜ਼ ਲੋਕ …