ਜਗਤਾਰ ਸਿੰਘ ਸੰਘੇੜਾ ਨੂੰ ਬਣਾਇਆ ਸੂਬਾ ਸਕੱਤਰ
ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਪੰਜਾਬ ਨੇ ਅਹੁਦੇਦਾਰਾਂ ਦੀ ਨਵੀਂ ਸੂਚੀ ਜਾਰੀ ਕੀਤੀ ਹੈ। ਪਾਰਟੀ ਦੇ ਪੰਜਾਬ ਤੋਂ ਸਹਿ ਪ੍ਰਧਾਨ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਨਿਯੁਕਤੀਆਂ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਹੀ ਕੀਤੀਆਂ ਗਈਆਂ ਹਨ।
ਪਾਰਟੀ ਦੇ ਸੀਨੀਅਰ ਆਗੂ ਜਗਤਾਰ ਸਿੰਘ ਸੰਘੇੜਾ ਨੂੰ ਸੂਬਾ ਸਕੱਤਰ ਵਜੋਂ ਨਿਯੁਕਤ ਕੀਤਾ ਗਿਆ ਹੈ। ਪੰਜਾਬ ਮੰਡੀ ਬੋਰਡ ਦੇ ਸਾਬਕਾ ਡਿਪਟੀ ਜਨਰਲ ਮੈਨੇਜਰ ਜਗਤਾਰ ਸਿੰਘ ਸੰਘੇੜਾ ਮੁੱਢ ਤੋਂ ਹੀ ਪਾਰਟੀ ਨਾਲ ਜੁੜੇ ਹੋਏ ਹਨ। ਇਸ ਤੋਂ ਪਹਿਲਾਂ ਉਹ ਆਮ ਆਦਮੀ ਪਾਰਟੀ ਦੇ ਐਨਆਰਆਈ ਸੈੱਲ ਦੇ ਕਨਵੀਨਰ ਰਹਿ ਚੁੱਕੇ ਹਨ। ਡਾ. ਬਲਬੀਰ ਨੇ ਕਿਹਾ ਕਿ ਪਾਰਟੀ ਹੁਣ 2019 ਤੱਕ ਹੋਣ ਵਾਲੀਆਂ ਆਮ ਚੋਣਾਂ ਲਈ ਜੰਗੀ ਪੱਧਰ ‘ਤੇ ਤਿਆਰੀ ਸ਼ੁਰੂ ਕਰੇਗੀ। ਇਸੇ ਦੌਰਾਨ ਡਾ. ਸੰਜੀਵ ਸ਼ਰਮਾ, ਜੇ.ਪੀ. ਸਿੰਘ, ਐਡਵੋਕੇਟ ਦਿਨੇਸ਼, ਹਰਭਜਨ ਸਿੰਘ, ਡਾ. ਕੰਵਲਜੀਤ ਸਿੰਘ, ਐਡਵੋਕੇਟ ਅਮਰਪਾਲ ਸਿੰਘ, ਸਰਬਜੋਤ ਸਿੰਘ ਧੰਜਲ ਅਤੇ ਸੁਖਜਿੰਦਰ ਸਿੰਘ ਪੰਨੂ ਨੂੰ ਜਨਰਲ ਸਕੱਤਰ ਬਣਾਇਆ ਗਿਆ ਹੈ।
Check Also
ਐਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪਹੁੰਚੇ ਪੁਣਛ
ਪੀੜਤ ਸਿੱਖ ਪਰਿਵਾਰਾਂ ਨੂੰ ਦਿੱਤੀ ਗਈ ਮਾਲੀ ਮਦਦ ਅੰਮਿ੍ਰਤਸਰ/ਬਿਊਰੋ ਨਿਊਜ਼ ਭਾਰਤ-ਪਾਕਿਸਤਾਨ ਵਿਚ ਬਣੇ ਤਣਾਅ …