4.3 C
Toronto
Friday, November 7, 2025
spot_img
Homeਪੰਜਾਬਚੱਢਾ ਮਾਮਲੇ 'ਚ ਆਇਆ ਨਵਾਂ ਮੋੜ

ਚੱਢਾ ਮਾਮਲੇ ‘ਚ ਆਇਆ ਨਵਾਂ ਮੋੜ

ਚੱਢਾ ਪਿਓ-ਪੁੱਤਰਾਂ ਖਿਲਾਫ ਕੇਸ ਰੱਦ ਕਰਨ ਦੀ ਸਿਫਾਰਸ਼
ਅੰਮ੍ਰਿਤਸਰ : ਚੱਢਾ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵੱਲੋਂ ਇੱਕ ਰਿਪੋਰਟ ਵਿੱਚ ਮਹਿਲਾ ਪ੍ਰਿੰਸੀਪਲ ਵੱਲੋਂ ਕੀਤੀ ਗਈ ਸ਼ਿਕਾਇਤ ਦੇ ਆਧਾਰ ‘ਤੇ ਚੱਢਾ ਪਿਉ-ਪੁੱਤਰਾਂ ਖ਼ਿਲਾਫ਼ ਦਰਜ ਕੇਸ ਰੱਦ ਕਰਨ ਦੀ ਸਿਫਾਰਸ਼ ਕੀਤੀ ਹੈ। ਇਸ ਦੀ ਪੁਸ਼ਟੀ ਵਿਸ਼ੇਸ਼ ਜਾਂਚ ਟੀਮ ਦੀ ਅਗਵਾਈ ਕਰ ਰਹੇ ਆਈਜੀ ਐੱਲ.ਕੇ. ਯਾਦਵ ਨੇ ਕਰਦਿਆਂ ਦੱਸਿਆ ਕਿ ਇਸ ਸਬੰਧੀ ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਰਾਹੀਂ ਅਦਾਲਤ ਵਿੱਚ ਇਹ ਰਿਪੋਰਟ ਦਿੱਤੀ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਰਿਪੋਰਟ ਵਿੱਚ ਆਖਿਆ ਗਿਆ ਹੈ ਕਿ ਮਹਿਲਾ ਪ੍ਰਿੰਸੀਪਲ ਵੱਲੋਂ ਅਸ਼ਲੀਲ ਵੀਡੀਓ ਸਬੰਧੀ ਲਾਏ ਗਏ ਦੋਸ਼ ਸਾਬਤ ਨਹੀਂ ਹੁੰਦੇ ਹਨ। 29 ਸਤੰਬਰ 2017 ઠਨੂੰ ਇਸ ਔਰਤ ਵੱਲੋਂ ਪੁਲਿਸ ਕੋਲ ਕੀਤੀ ਸ਼ਿਕਾਇਤ ‘ਤੇ ਚੀਫ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਅਤੇ ਉਨ੍ਹਾਂ ਦੇ ਪੁੱਤਰ ਇੰਦਰਪ੍ਰੀਤ ਸਿੰਘ ਚੱਢਾ ਖ਼ਿਲਾਫ਼ ਜਿਨਸੀ ਸ਼ੋਸ਼ਣ ਅਤੇ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ਾਂ ਹੇਠ ਕੇਸ ਦਰਜ ਕੀਤਾ ਗਿਆ ਸੀ। ਪੁਲਿਸ ਨੇ ਇਸ ਸਬੰਧੀ ਆਈਪੀਸੀ ਦੀ ਧਾਰਾ 354, ਏ 506 ਅਤੇ 67 ਤੇ 67 ਏ ਸੂਚਨਾ ਤਕਨਾਲੋਜੀ ਐਕਟ ਹੇਠ ਕੇਸ ਦਰਜ ਕੀਤਾ ਸੀ। ਦੱਸਣਯੋਗ ਹੈ ਕਿ ਇੱਕ ਅਸ਼ਲੀਲ ਵੀਡਿਓ ਵਾਇਰਲ ਹੋਈ ਸੀ, ਜਿਸ ਵਿੱਚ ਚਰਨਜੀਤ ਸਿੰਘ ਚੱਢਾ ਅਤੇ ਇਸ ਔਰਤ ਨੂੰ ਇਤਰਾਜ਼ਯੋਗ ਅਵਸਥਾ ਵਿੱਚ ਨਜ਼ਰ ਆ ਰਹੇ ਸਨ। ਇਸ ਔਰਤ ਵੱਲੋਂ ਕੀਤੀ ਗਈ ਸ਼ਿਕਾਇਤ ਤੋਂ ਬਾਅਦ ਇੰਦਰਪ੍ਰੀਤ ਸਿੰਘ ਚੱਢਾ ਨੇ ਖੁਦਕੁਸ਼ੀ ਕਰ ਲਈ ਸੀ। ਖੁਦਕੁਸ਼ੀ ਮਾਮਲੇ ਸਬੰਧੀ 9 ਵਿਅਕਤੀ ਗ੍ਰਿਫ਼ਤਾਰ ਕੀਤੇ ਗਏ ਸਨ ਅਤੇ ਇਹ ਮਾਮਲਾ ਹੁਣ ਅਦਾਲਤ ਦੇ ਵਿਚਾਰ ਅਧੀਨ ਹੈ।

RELATED ARTICLES
POPULAR POSTS